ਦੇਸ਼ ''ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3.80 ਲੱਖ ਦੇ ਪਾਰ, ਹੁਣ ਤੱਕ 12,573 ਲੋਕਾਂ ਦੀ ਗਈ ਜਾਨ

06/19/2020 11:23:12 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮਹਿਕਮੇ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅਪਡੇਟ ਅਨੁਸਾਰ ਪਿਛਲੇ 24 ਘੰਟਿਆਂ ਅੰਦਰ ਦੇਸ਼ 'ਚ ਕੋਰੋਨਾ ਦੇ 13 ਹਜ਼ਾਰ 586 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 336 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਕੁੱਲ ਮਰੀਜ਼ਾਂ ਦੀ ਗਿਣਤੀ 3 ਲੱਖ 80 ਹਜ਼ਾਰ 532 ਹੋ ਗਈ ਹੈ। ਕੋਰੋਨਾ ਨਾਲ ਹੁਣ ਤੱਕ 12 ਹਜ਼ਾਰ 573 ਲੋਕਾਂ ਦੀ ਮੌਤ ਹੋ ਚੁਕੀ ਹੈ। ਰਾਹਤ ਭਰੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਅੰਦਰ 10 ਹਜ਼ਾਰ 386 ਮਰੀਜ਼ ਠੀਕ ਹੋ ਚੁਕੇ ਹਨ। ਕੋਰੋਨਾ ਨਾਲ ਜੰਗ ਜਿੱਤਣ ਵਾਲੇ ਲੋਕਾਂ ਦਾ ਕੁੱਲ ਅੰਕੜਾ 2 ਲੱਖ 4 ਹਜ਼ਾਰ 711 ਹੋ ਗਿਆ ਹੈ। ਹਾਲੇ ਦੇਸ਼ 'ਚ ਇਕ ਲੱਖ 63 ਹਜ਼ਾਰ 284 ਸਰਗਰਮ ਮਾਮਲੇ ਹਨ।

ਦਿੱਲੀ 'ਚ ਬੀਤੇ 24 ਘੰਟਿਆਂ ਦੌਰਾਨ 8726 ਕੋਰੋਨਾ ਟੈਸਟ ਕੀਤੇ ਗਏ, ਜਿਨ੍ਹਾਂ 'ਚੋਂ 2877 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ 65 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ 'ਚ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਕੁੱਲ ਗਿਣਤੀ 49,979 ਹੋ ਗਈ ਹੈ। ਇਨ੍ਹਾਂ 'ਚੋਂ 21,314 ਕੋਰੋਨਾ ਰੋਗੀ ਸਿਹਤਮੰਦ ਹੋ ਚੁਕੇ ਹਨ ਅਤੇ 1969 ਲੋਕਾਂ ਦੀ ਮੌਤ ਹੋ ਚੁਕੀ ਹੈ।

ਮਹਾਰਾਸ਼ਟਰ 'ਚ ਵੀ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਸੂਬੇ 'ਚ ਕੋਰੋਨਾ ਦੇ 3752 ਨਵੇਂ ਮਾਮਲੇ ਸਾਹਮਣੇ ਆਏ ਹਨ। ਪ੍ਰਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ ਇਕ ਲੱਖ 20 ਹਜ਼ਾਰ 504 ਹੋ ਗਈ ਹੈ, ਜਿਸ 'ਚ 5721 ਲੋਕਾਂ ਦੀ ਮੌਤ ਹੋ ਚੁਕੀ ਹੈ।


DIsha

Content Editor

Related News