ਕੋਰੋਨਾ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ, ਦੇਸ਼ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 4 ਲੱਖ ਤੋਂ ਵੱਧ ਮਾਮਲੇ
Saturday, May 01, 2021 - 10:20 AM (IST)
ਨਵੀਂ ਦਿੱਲੀ- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ ਦੇ ਇਕ ਦਿਨ 'ਚ ਹੁਣ ਤੱਕ ਦੇ ਸਭ ਤੋਂ ਵੱਧ 4 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਹੁਣ 32 ਲੱਖ ਦੇ ਪਾਰ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ਨੀਵਾਰ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 4,01,993 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 1,91,64,969 ਹੋ ਗਈ ਹੈ। ਉੱਥੇ ਹੀ 3,523 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਕੁੱਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 2,11,853 ਹੋ ਗਈ ਹੈ।
ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਲਾਜ ਅਧੀਨ ਲੋਕਾਂ ਦੀ ਗਿਣਤੀ ਵੱਧ ਕੇ 32,68,710 ਹੋ ਗਈ ਹੈ, ਜੋ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 17.06 ਫੀਸਦੀ ਹੈ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਹੋਰ ਡਿੱਗ ਕੇ 81.84 ਫੀਸਦੀ ਰਹਿ ਗਈ ਹੈ। ਉੱਥੇ ਹੀ ਹੁਣ ਤੱਕ 15,49,89,635 ਲੋਕਾਂ ਦੀ ਟੀਕਾਕਰਨ ਹੋ ਚੁੱਕਿਆ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਇਨਫੈਕਸ਼ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ ਵੱਧ ਕੇ 1,56,84,406 ਹੋ ਗਈ ਹੈ ਅਤੇ ਮੌਤ ਦਰ 1.11 ਫੀਸਦੀ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਿਛਲੇ ਸਾਲ 7 ਅਗਸਤ ਨੂੰ 20 ਲੱਖ ਪਾਰ ਕਰ ਗਈ ਸੀ। ਉੱਥੇ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਦੇ ਅੰਕੜੇ ਪਾਰ ਕਰ ਗਈ ਸੀ। ਇਸ ਤੋਂ ਬਾਅਦ 28 ਸਤੰਬਰ ਨੂੰ ਕੋਰੋਨਾ ਦੇ ਮਾਮਲੇ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ, 19 ਦਸੰਬਰ ਨੂੰ ਇਕ ਕਰੋੜ ਅਤੇ 19 ਅਪ੍ਰੈਲ ਨੂੰ ਕੋਰੋਨਾ ਦੇ ਮਾਮਲੇ 1.5 ਕਰੋੜ ਤੋਂ ਵੱਧ ਹੋ ਗਏ ਸਨ।
ਇਹ ਵੀ ਪੜ੍ਹੋ : ਵੀਡੀਓ 'ਚ ਦੇਖੋ ਖ਼ਾਲਸਾ ਏਡ ਕਿਵੇਂ ਮਰੀਜ਼ਾਂ ਤੱਕ ਪਹੁੰਚਾ ਰਹੀ ਆਕਸੀਜਨ
ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ