ਕੋਰੋਨਾ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਸਖ਼ਤ ਲਾਕਡਾਊਨ ਦੀ ਜ਼ਰੂਰਤ : ਏਮਜ਼ ਚੀਫ਼

Sunday, May 02, 2021 - 11:42 AM (IST)

ਕੋਰੋਨਾ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਸਖ਼ਤ ਲਾਕਡਾਊਨ ਦੀ ਜ਼ਰੂਰਤ : ਏਮਜ਼ ਚੀਫ਼

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਵਿਚ ਏਮਜ਼ ਚੀਫ਼ ਡਾ. ਰਣਦੀਪ ਗੁਲੇਰੀਆ ਨੇ ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਸਖ਼ਤ ਲਾਕਡਾਊਨ ਦੀ ਜ਼ਰੂਰਤ ਹੈ, ਜਿਵੇਂ ਪਿਛਲੇ ਸਾਲ ਮਾਰਚ 'ਚ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਸਿਹਤ ਬਣਤਰ 'ਸੀਮਾ ਤੱਕ ਖਿੱਚੀ ਹੋਈ' ਹੈ ਅਤੇ 10 ਫੀਸਦੀ ਤੋਂ ਵੱਧ ਸਕਾਰਾਤਮਕ ਦਰਾਂ ਨਾਲ ਖੇਤਰਾਂ 'ਚ ਦੂਜੀ ਕੋਰੋਨਾ ਲਹਿਰ ਨੂੰ ਰੋਕਣ ਦੀ ਜ਼ਰੂਰਤ ਹੈ। 

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਦੇ 3.92 ਲੱਖ ਨਵੇਂ ਮਾਮਲੇ ਆਏ ਸਾਹਮਣੇ, ਰਿਕਾਰਡ 3,689 ਮਰੀਜ਼ਾਂ ਦੀ ਮੌਤ

ਡਾ. ਗੁਲੇਰੀਆ ਨੇ ਕਿਹਾ ਕਿ ਤੇਜ਼ ਗਤੀ ਨਾਲ ਫ਼ੈਲ ਰਹੇ ਵਾਇਰਸ ਨੂੰ ਰੋਕਣ ਲਈ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਹਰਿਆਣਾ ਸਮੇਤ ਕਈ ਸੂਬਿਆਂ 'ਚ ਰਾਤ ਦਾ ਕਰਫਿਊ ਅਤੇ ਵੀਕੈਂਡ ਲਾਕਡਾਊਨ ਲਗਾਇਆ ਗਿਆ ਪਰ ਇੱਥੇ ਜ਼ਿਆਦਾਤਰ ਅਸਰ ਸਾਬਤ ਨਹੀਂ ਹੋਏ। ਉਨ੍ਹਾਂ ਨੇ ਦਿੱਲੀ 'ਚ ਇਕ ਡਾਕਟਰ ਦੀ ਮੌਤ ਨੂੰ ਵਿਅਕਤੀਗੱਤ ਨੁਕਸਾਨ ਦੱਸਦੇ ਹੋਏ ਕਿਹਾ ਕਿ ਡਾ. ਆਰ.ਕੇ. ਹਿਮਥਾਨੀ ਉਨ੍ਹਾਂ 12 ਲੋਕਾਂ 'ਚੋਂ ਇਕ ਸਨ, ਜਿਨ੍ਹਾਂ ਨੇ ਬੱਤਰਾ ਹਸਪਤਾਲ 'ਚ ਆਕਸੀਜਨ ਦੀ ਘਾਟ ਹੋਣ ਤੋਂ ਬਾਅਦ ਦਮ ਤੋੜਿਆ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਇਕ ਵਿਅਕਤੀਗੱਤ ਨੁਕਸਾਨ ਸੀ, ਕਿਉਂਕਿ ਮੈਂ ਉਨ੍ਹਾਂ ਨੂੰ ਵਿਦਿਆਰਥੀ ਦਿਨਾਂ ਤੋਂ ਜਾਣਦੇ ਸਨ।

ਇਹ ਵੀ ਪੜ੍ਹੋ : ਕੋਰੋਨਾ ਕਾਲ ਦੀ ਦਰਦਨਾਕ ਤਸਵੀਰ: ਇਕ-ਇਕ ਸਾਹ ਲਈ ਤੜਫ਼ਦੀ ਰਹੀ ਜਨਾਨੀ, ਹਸਪਤਾਲ ਦੇ ਬਾਹਰ ਤੋੜਿਆ ਦਮ

ਡਾ. ਗੁਲੇਰੀਆ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਜਿਹਾ ਕਿਉਂ ਹੋ ਰਿਹਾ ਹੈ? ਕਿਉਂਕਿ ਲਗਾਤਾਰ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਸਾਨੂੰ ਇਸ ਗਿਣਤੀ ਨੂੰ ਹੇਠਾਂ ਲਿਆਉਣ ਲਈ ਹਮਲਾਵਰ ਤਰੀਕੇ ਨਾਲ ਕੰਮ ਕਰਨਾ ਹੋਵੇਗਾ। ਦੁਨੀਆ 'ਚ ਕੋਈ ਵੀ ਸਿਹਤ ਪ੍ਰਣਾਲੀ ਇਸ ਤਰ੍ਹਾਂ ਦੇ ਭਾਰ ਦਾ ਪ੍ਰਬੰਧਨ ਨਹੀਂ ਕਰ ਸਕਦੀ ਹੈ। ਸਖ਼ਤ ਪਾਬੰਦੀ ਜਾਂ ਫਿਰ ਲਾਕਡਾਊਨ ਜੋ ਵੀ ਉਹ ਕਰਨਾ ਚਾਹੀਦਾ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਲਾਕਡਾਊਨ ਨੂੰ ਇਕ ਹੋਰ ਹਫ਼ਤੇ ਲਈ ਵਧਾ ਦਿੱਤਾ ਹੈ। ਸੂਤਰਾਂ ਅਨੁਸਾਰ ਦਿੱਲੀ 'ਚ ਲਾਕਡਾਊਨ ਦੌਰਾਨ ਕੋਰੋਨਾ ਮਾਮਲਿਆਂ ਦਾ ਔਸਤ ਪਾਜ਼ੇਟੀਵਿਟੀ ਰੇਟ 33 ਫੀਸਦੀ ਰਿਹਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News