ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 94 ਲੱਖ ਦੇ ਪਾਰ

12/01/2020 12:14:57 PM

ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰਾਲਾ ਦੇ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਕੋਵਿਡ-19 ਦੇ 31,118 ਨਵੇਂ ਮਾਮਲੇ ਸਾਹਮਣੇ ਆਏ। ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦੀ ਗਿਣਤੀ 94.62 ਲੱਖ ਤੋਂ ਵੱਧ ਹੋ ਗਈ ਅਤੇ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 88,89,585 ਹੋ ਗਈ। ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 482 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਦੇਸ਼ 'ਚ ਇਨਫੈਕਸ਼ਨ ਕਾਰਨ ਹੁਣ ਤੱਕ 1,37,621 ਲੋਕ ਦਮ ਤੋੜ ਚੁਕੇ ਹਨ। ਇਨਫੈਕਸ਼ਨ ਨਾਲ ਹੁਣ ਤੱਕ 88,89,585 ਲੋਕ ਠੀਕ ਹੋ ਚੁਕੇ ਹਨ, ਜਿਸ ਨਾਲ ਠੀਕ ਹੋਣ ਦੀ ਦਰ 93.94 ਫੀਸਦੀ ਹੋ ਗਈ ਹੈ। ਕੋਵਿਡ-19 ਦੀ ਮੌਤ ਦਰ 1.45 ਫੀਸਦੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੇ ਦਿੱਤੀ ਚਿਤਾਵਨੀ, 3 ਵਜੇ ਫੈਸਲਾ ਨਾ ਹੋਇਆ ਤਾਂ ਬੈਰੀਕੇਡ ਤੋੜ ਕੇ ਜੰਤਰ-ਮੰਤਰ ਜਾਵਾਂਗੇ

ਲਗਾਤਾਰ 21ਵੇਂ ਦਿਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5 ਲੱਖ ਤੋਂ ਹੇਠਾਂ ਹੈ। ਦੇਸ਼ 'ਚ 4,35,603 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 4.60 ਫੀਸਦੀ ਹੈ। ਭਾਰਤ 'ਚ ਕੋਵਿਡ-19 ਪੀੜਤਾਂ ਦੀ ਗਿਣਤੀ 7 ਅਗਸਤ ਨੂੰ 20 ਲੱਖ ਤੋਂ ਵੱਧ ਹੋ ਗਈ ਹੈ। ਇਸ ਤੋਂ ਬਾਅਦ 23 ਅਗਸਤ ਨੂੰ ਪੀੜਤਾਂ ਦੀ ਗਿਣਤੀ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਹੋ ਗਈ। ਦੇਸ਼ 'ਚ 16 ਸਤੰਬਰ ਨੂੰ ਪੀੜਤਾਂ ਦੀ ਗਿਣਤੀ 50 ਲੱਖ ਹੋ ਗਈ ਸੀ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ ਪੀੜਤਾਂ ਦੀ ਗਿਣਤੀ 80 ਲੱਖ ਤੋਂ ਵੱਧ ਹੋ ਗਈ ਸੀ। ਇਸ ਤੋਂ ਬਾਅਦ 20 ਨਵੰਬਰ ਨੂੰ ਦੇਸ਼ 'ਚ ਕੁੱਲ ਪੀੜਤਾਂ ਦੀ ਗਿਣਤੀ 90 ਲੱਖ ਤੋਂ ਵੱਧ ਹੋ ਗਈ ਸੀ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ ਸੋਮਵਾਰ ਨੂੰ 9,69,332 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਹੁਣ ਤੱਕ 14,13,49,298 ਜਾਂਚ ਕੀਤੀ ਜਾ ਚੁਕੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ, ਟਰੈਕਟਰਾਂ ਨਾਲ ਹਟਾਏ ਬੈਰੀਕੇਡ


DIsha

Content Editor

Related News