ਦੇਸ਼ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 89 ਲੱਖ ਦੇ ਪਾਰ
Thursday, Nov 19, 2020 - 11:52 AM (IST)
ਨਵੀਂ ਦਿੱਲੀ- ਦੇਸ਼ 'ਚ ਇਕ ਦਿਨ 'ਚ ਕੋਵਿਡ-19 ਦੇ 45,576 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ ਵੱਧ ਕੇ 89.58 ਲੱਖ ਹੋ ਗਏ। ਉੱਥੇ ਹੀ 83.83 ਲੱਖ ਤੋਂ ਵੱਧ ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 93.58 ਫੀਸਦੀ ਹੋ ਗਈ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਕ ਦਿਨ 'ਚ ਕੋਵਿਡ-19 ਦੇ 45,576 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ ਵੱਧ ਕੇ 89,58,483 ਹੋ ਗਏ। ਉੱਥੇ ਹੀ 585 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,31,578 ਹੋ ਗਈ। ਇਸ ਅਨੁਸਾਰ ਦੇਸ਼ 'ਚ ਲਗਾਤਾਰ 9ਵੇਂ ਦਿਨ ਇਲਾਜ ਅਧੀਨ ਲੋਕਾਂ ਦੀ ਗਿਣਤੀ 5 ਲੱਖ ਤੋਂ ਘੱਟ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ 4,43,303 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 4.95 ਫੀਸਦੀ ਹੈ। ਦੇਸ਼ 'ਚ ਕੁੱਲ 83,83,602 ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.58 ਫੀਸਦੀ ਹੋ ਗਈ।
ਇਹ ਵੀ ਪੜ੍ਹੋ : 6ਵੀਂ 'ਚ ਪੜ੍ਹਦੀ ਮਾਸੂਮ ਬੱਚੀ 10 ਕਿਲੋਮੀਟਰ ਪੈਦਲ ਚੱਲ ਕੇ ਪਿਤਾ ਖ਼ਿਲਾਫ਼ ਇਹ ਸ਼ਿਕਾਇਤ ਕਰਨ ਲਈ ਪਹੁੰਚੀ
ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.47 ਫੀਸਦੀ ਹੈ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ 80 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ 18 ਨਵੰਬਰ ਤੱਕ ਕੁੱਲ 12,85,08,389 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 10,28,203 ਨਮੂਨਿਆਂ ਦਾ ਪ੍ਰੀਖਣ ਬੁੱਧਵਾਰ ਨੂੰ ਹੀ ਕੀਤਾ ਗਿਆ।
ਇਹ ਵੀ ਪੜ੍ਹੋ : 6 ਸਾਲਾ ਬੱਚੇ ਨੂੰ ਮਿਲੀ ਸਪੇਨ ਦੀ ਮਾਂ, ਵਿਦਾਈ ਸਮੇਂ ਰੋਕਿਆਂ ਨਾ ਰੁਕੇ ਸਭ ਦੇ ਹੰਝੂ (ਤਸਵੀਰਾਂ)