ਦੇਸ਼ ਦੇ ਇਨ੍ਹਾਂ ਇਲਾਕਿਆਂ ''ਚ ਜਲਦ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

09/16/2020 2:57:50 PM

ਨਵੀਂ ਦਿੱਲੀ- ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਕਈ ਥਾਂਵਾਂ 'ਤੇ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵਲੋਂ ਆਏ ਦਿਨ ਕਿਤੇ ਨਾ ਕਿਤੇ ਮੀਂਹ ਦਾ ਮੁੜ ਅਨੁਮਾਨ ਲਗਾਇਆ ਜਾ ਰਿਹਾ ਹੈ। ਹੁਣ ਭਾਰਤ ਦੇ ਮੌਸਮ ਵਿਭਾਗ (ਆਈ.ਐੱਮ.ਡੀ.) ਵਲੋਂ 19 ਤੋਂ 20 ਸਤੰਬਰ ਦੌਰਾਨ ਅੰਡਮਾਨ ਅਤੇ ਨਿਕੋਬਾਰ ਦੀਪ ਸਮੂਹ, ਓਡੀਸ਼ਾ, ਤੱਟਵਰਤੀ ਅਤੇ ਕੇਰਲ 'ਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। 

ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਇਸ ਤੋਂ ਇਲਾਵਾ ਅਗਲੇ 3 ਦਿਨਾਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤੱਟਵਰਤੀ ਅਤੇ ਉੱਤਰੀ ਕਰਨਾਟਕ, ਕੇਰਲ ਅਤੇ ਮਾਹੇ 'ਚ ਵਿਆਪਕ ਰੂਪ ਨਾਲ ਮੋਹਲੇਧਾਰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈ.ਐੱਮ.ਡੀ. ਨੇ ਅਗਲੇ 12 ਘੰਟਿਆਂ ਦੌਰਾਨ ਪੱਛਮੀ ਮੱਧ ਪ੍ਰਦੇਸ਼, ਵਿਦਰਭ, ਬਿਹਾਰ, ਗਾਂਗੇਯ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤੱਟਵਰਤੀ ਆਂਧਰਾ, ਯਨਮ ਅਤੇ ਤੇਲੰਗਾਨਾ 'ਚ ਵੱਖ-ਵੱਖ ਥਾਂਵਾਂ 'ਤੇ ਹਲਕੇ ਤੋਂ ਤੇਜ਼ ਮੀਂਹ ਦਾ ਅਨੁਮਾਨ ਲਗਾਇਆ ਹੈ।

ਦੱਸਣਯੋਗ ਹੈ ਕਿ ਪਿਛਲੇ 5-6 ਦਿਨਾਂ ਤੋਂ ਭਾਰੀ ਗਰਮੀ ਕਾਰਨ ਵੱਖ-ਵੱਖ ਇਲਾਕਿਆਂ 'ਚ ਹਲਕੇ ਤੋਂ ਮੱਧਮ ਮੀਂਹ ਦੇ ਬਾਵਜੂਦ ਗਰਮੀ ਦੀ ਸਥਿਤੀ ਬਰਕਰਾਰ ਹੈ। ਮਾਨਸੂਨ ਦੇ ਪ੍ਰਭਾਵ ਨਾਲ ਪਿਛਲੇ 24 ਘੰਟਿਆਂ 'ਚ ਉੱਤਰ ਬਿਹਾਰ ਅਤੇ ਉੱਤਰ ਪਰਬੀ ਬਿਹਾਰ 'ਚ ਕੁਝ ਥਾਂਵਾਂ 'ਤੇ ਮੋਹਲੇਧਾਰ ਮੀਂਹ ਪਿਆ। ਉੱਥੇ ਹੀ ਮੌਸਮ ਵਿਗਿਆਨ ਕੇਂਦਰ ਅਨੁਸਾਰ ਤਾਂ ਅਗਲੇ 24 ਘੰਟੇ ਨੇਪਾਲ ਦੀ ਤਰਾਈ ਦੇ ਇਲਾਕਿਆਂ 'ਚ ਮੋਹਲੇਧਾਰ ਮੀਂਹ ਦੇ ਆਸਾਰ ਬਣੇ ਹਨ।


DIsha

Content Editor

Related News