ਕਸ਼ਮੀਰੀ ਪੰਡਿਤ ਪਰਿਵਾਰਾਂ ਦਾ ਦਰਦ ਕਦੇ ਨਹੀਂ ਭੁੱਲੇਗਾ ਦੇਸ਼ : ਰਾਹੁਲ ਗਾਂਧੀ
Tuesday, Sep 14, 2021 - 11:42 AM (IST)
ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਕਸ਼ਮੀਰੀ ਪੰਡਿਤ ਪਰਿਵਾਰਾਂ ਦੇ ਦਰਦ ਨੂੰ ਕਦੇ ਨਹੀਂ ਭੁੱਲੇਗਾ। ਰਾਹੁਲ ਨੇ ਇਕ ਫੇਸਬੁੱਕ ਪੋਸਟ ’ਚ ਕਿਹਾ,‘‘ਮੇਰੇ ਕਸ਼ਮੀਰੀ ਪੰਡਿਤ ਭਰਾਵਾਂ ਅਤੇ ਭੈਣਾਂ ਨੂੰ ਸ਼ੁੱਭਕਾਮਨਾਵਾਂ। ਦੇਸ਼ ਤੁਹਾਡੇ ਪਰਿਵਾਰਾਂ ਦੇ ਦਰਦ ਨੂੰ ਕਦੇ ਨਹੀਂ ਭੁੱਲੇਗਾ। ਸ਼ਰਧਾਂਜਲੀ।’’
ਰਾਹੁਲ ਗਾਂਧੀ ਸਤੰਬਰ ’ਚ ਆਪਣੀ ਜੰਮੂ ਕਸ਼ਮੀਰ ਯਾਤਰਾ ਦੌਰਾਨ ਮਾਤਾ ਵੈਸ਼ਨੋ ਦੇਵੀ ਮੰਦਰ ਗਏ ਸਨ। ਧਾਰਾ 370 ਰੱਦ ਹੋਣ ਤੋਂ ਬਾਅਦ ਰਾਹੁਲ ਦਾ ਜੰਮੂ ਦਾ ਇਹ ਦੂਜਾ ਦੌਰਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ 9 ਅਗਸਤ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦੌਰਾ ਕੀਤਾ ਸੀ। ਰਾਹੁਲ ਨੇ ਸ਼੍ਰੀਨਗਰ ’ਚ ਨਵੇਂ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਖੀਰ ਭਵਾਨੀ ਮੰਦਰ ਅਤੇ ਹਜ਼ਰਤ ਦਰਗਾਹ ਦਾ ਵੀ ਦੌਰਾ ਕੀਤਾ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਮਕਾਨ ’ਚ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ 4 ਲੋਕਾਂ ਦੀ ਸੜ ਕੇ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ