ਘਰ ਅੰਦਰੋਂ ਬਰਾਮਦ ਹੋਈਆਂ ਪਤੀ-ਪਤਨੀ ਦੀਆਂ ਲਾਸ਼ਾਂ, ਮੰਜ਼ਰ ਵੇਖ ਹੈਰਾਨ ਹਰਿ ਗਏ ਗੁਆਂਢੀ
03/07/2023 4:30:50 PM

ਕੰਨੌਜ- ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਦੇ ਗੁਰਸਹਾਏਗੰਜ ਖੇਤਰ 'ਚ ਮੰਗਲਵਾਰ ਨੂੰ ਇਕ ਜੋੜੇ ਦੀਆਂ ਲਾਸ਼ਾਂ ਘਰ ਅੰਦਰੋਂ ਮਿਲੀਆਂ। ਪੁਲਸ ਅਧਿਕਾਰੀ ਕੁੰਵਰ ਅਨੁਪਮ ਸਿੰਘ ਨੇ ਦੱਸਿਆ ਕਿ ਗੁਰਸਹਾਏਗੰਜ ਥਾਣਾ ਖੇਤਰ ਦੇ ਪਾਠਕਨਪੁਰ ਪਿੰਡ 'ਚ ਸੰਜੂ ਜਾਟਵ (35) ਅਤੇ ਉਸ ਦੀ ਪਤਨੀ ਗੀਤਾ ਦੇਵੀ (30) ਦੀਆਂ ਲਾਸ਼ਾਂ ਉਨ੍ਹਾਂ ਦੇ ਘਰ 'ਚੋਂ ਬਰਾਮਦ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਚਿੱਟ ਫੰਡ ਘਪਲਾ: CBI ਨੇ ਪਰਲਜ਼ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਕੀਤਾ ਗ੍ਰਿਫ਼ਤਾਰ
ਅੱਜ ਜਦੋਂ ਜਾਟਵ ਦੇ ਘਰ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਗੁਆਂਢੀਆਂ ਨੇ ਆਵਾਜ਼ ਦਿੱਤੀ। ਕੋਈ ਜਵਾਬ ਨਾ ਮਿਲਣ 'ਤੋਂ ਜਦੋਂ ਅੰਦਰ ਜਾ ਕੇ ਵੇਖਿਆ ਗਿਆ ਤਾਂ ਗੀਤਾ ਦੀ ਖ਼ੂਨ ਨਾਲ ਲਹੂ-ਲੁਹਾਣ ਲਾਸ਼ ਜ਼ਮੀਨ 'ਤੇ ਪਈ ਸੀ ਅਤੇ ਸੰਜੂ ਜਾਟਵ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ।
ਇਹ ਵੀ ਪੜ੍ਹੋ- BSF ਨੇ ਬਰਾਮਦ ਕੀਤੇ 2.57 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ, ਤਸਕਰ ਨੇ ਲੁਕੋਏ ਸਨ ਤਾਲਾਬ 'ਚ
ਗੁਆਂਢੀਆਂ ਮੁਤਾਬਕ ਸੰਜੂ ਅਤੇ ਉਸ ਦੀ ਪਤਨੀ ਗੀਤਾ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਖ਼ਦਸ਼ਾ ਹੈ ਕਿ ਗੁੱਸੇ ਵਿਚ ਆ ਕੇ ਸੰਜੂ ਨੇ ਆਪਣੀ ਪਤਨੀ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਫ਼ਿਰ ਖ਼ੁਦ ਫਾਹਾ ਲਾ ਲਿਆ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਹਿਮਾਚਲ 'ਚ ਵਾਪਰਿਆ ਦਰਦਨਾਕ ਹਾਦਸਾ; ਬੇਕਾਬੂ ਕਾਰ ਨੇ 9 ਲੋਕਾਂ ਨੂੰ ਦਰੜਿਆ, 5 ਦੀ ਮੌਤ