ਜੰਮੂ ਕਸ਼ਮੀਰ : ਹੈਰੋਇਨ ਅਤੇ ਨਕਦੀ ਨਾਲ ਪਤੀ-ਪਤਨੀ ਗ੍ਰਿਫ਼ਤਾਰ

Monday, Mar 18, 2024 - 08:47 PM (IST)

ਜੰਮੂ ਕਸ਼ਮੀਰ : ਹੈਰੋਇਨ ਅਤੇ ਨਕਦੀ ਨਾਲ ਪਤੀ-ਪਤਨੀ ਗ੍ਰਿਫ਼ਤਾਰ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਪੁਲਸ ਨੇ ਸੋਮਵਾਰ ਨੂੰ ਇਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਨਕਦੀ ਬਰਾਮਦ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੋੜੇ ਦੀ ਪਛਾਣ ਜੁਨੈਦ ਕਊਮ ਅਤੇ ਉਸ ਦੀ ਪਤਨੀ ਸ਼ਫੀਆ ਤਬਸਸੁਮ ਵਜੋਂ ਹੋਈ ਹੈ, ਜਿਨ੍ਹਾਂ ਨੂੰ ਵਿਸ਼ੇਸ਼ ਜਾਣਕਾਰੀ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।

ਦੋਵੇਂ ਪਤੀ-ਪਤਨੀ ਬੱਸ ਸਟੈਂਡ 'ਤੇ ਡਰੱਗ ਵੇਚ ਰਹੇ ਸਨ ਅਤੇ ਨੌਜਵਾਨਾਂ ਨੂੰ ਨਸ਼ੇ 'ਚ ਫਸਾ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ 45,460 ਰੁਪਏ ਨਕਦ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।


author

DIsha

Content Editor

Related News