ਧੀ ਨੂੰ ਨਹੀਂ ਮਿਲਿਆ ਇਨਸਾਫ਼ ਤਾਂ ਨਾਰਾਜ਼ ਜੋੜੇ ਨੇ ਵਿਧਾਨ ਸਭਾ ਸਾਹਮਣੇ ਕੀਤੀ ਆਤਮਦਾਹ ਦੀ ਕੋਸ਼ਿਸ਼
Tuesday, Nov 24, 2020 - 06:33 PM (IST)
ਭੁਵਨੇਸ਼ਵਰ (ਭਾਸ਼ਾ)— ਓਡੀਸ਼ਾ ਦੇ ਨਯਾਗੜ੍ਹ ਜ਼ਿਲ੍ਹੇ ਦੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਨੇ ਮੰਗਲਵਾਰ ਯਾਨੀ ਕਿ ਅੱਜ ਵਿਧਾਨ ਸਭਾ ਦੇ ਬਾਹਰ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਉਕਤ ਜੋੜੇ ਨੇ ਦਾਅਵਾ ਕੀਤਾ ਕਿ 5 ਸਾਲ ਦੀ ਧੀ ਨੂੰ ਅਗਵਾ ਅਤੇ ਕਤਲ ਮਾਮਲੇ ਵਿਚ ਉਨ੍ਹਾਂ ਨੂੰ ਨਿਆਂ ਨਹੀਂ ਮਿਲਿਆ ਹੈ। ਵਿਧਾਨ ਸਭਾ ਭਵਨ ਕੋਲ ਤਾਇਨਾਤ ਸੁਰੱਖਿਆ ਕਾਮਿਆਂ ਨੇ ਤੁਰੰਤ ਦਖ਼ਲ ਅੰਦਾਜ਼ੀ ਕੀਤੀ ਅਤੇ ਜੋੜੇ ਨੂੰ ਰੋਕ ਲਿਆ। ਜੋੜੇ ਦੀ ਪਛਾਣ ਅਸ਼ੋਕ ਸਾਹੂ ਅਤੇ ਸੌਦਾਮਣੀ ਦੇ ਤੌਰ 'ਤੇ ਹੋਈ। ਜੋੜੇ ਨੇ ਮਿੱਟੀ ਦਾ ਤੇਲ ਛਿੜਕ ਕੇ ਖ਼ੁਦ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਕਾਮਿਆਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਪੁਲਸ ਨੇ ਜੋੜੇ ਕੋਲੋਂ ਮਿੱਟੀ ਦੇ ਤੇਲ ਦੀ ਬੋਤਲ ਖੋਹ ਮਗਰੋਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
ਇਹ ਵੀ ਪੜ੍ਹੋ: ਪਤਨੀ ਨੇ ਖਾਧਾ ਜ਼ਹਿਰ ਤਾਂ JBT ਅਧਿਆਪਕ ਨੇ ਆਪਣੇ 2 ਬੱਚਿਆਂ ਨਾਲ ਨਹਿਰ 'ਚ ਮਾਰੀ ਛਾਲ
ਅਸ਼ੋਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ 5 ਸਾਲਾ ਧੀ ਨੂੰ 10 ਜੁਲਾਈ ਨੂੰ ਉਦੋਂ ਅਗਵਾ ਕਰ ਲਿਆ ਗਿਆ, ਜਦੋਂ ਉਹ ਘਰ ਨੇੜੇ ਖੇਡ ਰਹੀ ਸੀ। ਬਾਅਦ ਵਿਚ ਘਰ ਦੇ ਪਿੱਛੇ ਉਸ ਦੀ ਲਾਸ਼ ਮਿਲੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਨਯਾਗੜ੍ਹ ਸਦਰ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਦੋ ਹਫ਼ਤੇ ਬਾਅਦ ਘਰ ਦੇ ਪਿੱਛੇ ਧੀ ਦੀ ਲਾਸ਼ ਮਿਲੀ। ਲਾਚਾਰ ਪਿਓ ਅਸ਼ੋਕ ਨੇ ਕਿਹਾ ਕਿ ਅਸੀਂ ਜ਼ਿਲ੍ਹਾ ਪੁਲਸ ਸੁਪਰਡੈਂਟ ਅਤੇ ਜ਼ਿਲ੍ਹਾ ਕੁਲੈਕਟਰ ਦੇ ਸ਼ਿਕਾਇਤ ਸੈੱਲ ਨੂੰ ਦੋਸ਼ੀਆਂ ਨੂੰ ਨਾਂ ਤੱਕ ਦੱਸੇ ਸਨ ਪਰ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁੱਖ ਦੋਸ਼ੀ ਨਯਾਗੜ੍ਹ ਜ਼ਿਲ੍ਹੇ ਤੋਂ ਇਕ ਮੰਤਰੀ ਦਾ ਸਹਾਇਕ ਹੈ, ਇਸ ਲਈ ਪੁਲਸ ਸਿਆਸੀ ਦਬਾਅ ਵਿਚ ਕੋਈ ਕਦਮ ਨਹੀਂ ਚੁੱਕ ਰਹੀ ਹੈ।
ਇਹ ਵੀ ਪੜ੍ਹੋ: ਇਸ ਕਾਰੋਬਾਰੀ ਦੇ ਸ਼ੌਕ ਅਵੱਲੇ, 25 ਸਾਲ ਦੀ ਮਿਹਨਤ ਨਾਲ ਇਕੱਠੇ ਕੀਤੇ 150 ਸਾਲ ਪੁਰਾਣੇ 'ਲੈਂਪਸ'
ਅਸ਼ੋਕ ਨੇ ਅੱਗੇ ਕਿਹਾ ਕਿ ਦੋਸ਼ੀਆਂ ਅਤੇ ਉਸ ਦੇ ਸਹਿਯੋਗੀਆਂ ਨੇ 26 ਅਕਤੂਬਰ ਨੂੰ ਉਨ੍ਹਾਂ 'ਤੇ ਹਮਲਾ ਵੀ ਕੀਤਾ, ਕਿਉਂਕਿ ਉਨ੍ਹਾਂ ਨੇ ਮਾਮਲੇ ਵਿਚ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਸੰਜੋਗ ਨਾਲ ਜੋੜੇ ਨੇ ਵਿਧਾਨ ਸਭਾ ਦੇ ਬਾਹਰ ਜਦੋਂ ਆਤਮਦਾਹ ਦੀ ਕੋਸ਼ਿਸ਼ ਕੀਤੀ ਤਾਂ ਉਸ ਸਮੇਂ ਸਦਨ ਦੇ ਮੈਂਬਰ ਸੂਬੇ 'ਚ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ 'ਤੇ ਚਰਚਾ ਕਰ ਰਹੇ ਸਨ।
ਇਹ ਵੀ ਪੜ੍ਹੋ: ਲਾਪਤਾ ਹੋਣ ਦੇ 6 ਦਿਨਾਂ ਬਾਅਦ ਮਿਲੀਆਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ, ਤੰਤਰ-ਮੰਤਰ ਨੇ ਵਿਗਾੜੀ ਪੂਰੀ ਖੇਡ