ਦਿੱਲੀ ’ਚ ਛੱਤ ਡਿੱਗਣ ਨਾਲ ਪਤੀ-ਪਤਨੀ ਦੀ ਮੌਤ
Monday, Aug 03, 2026 - 05:46 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਨਿਊ ਉਸਮਾਨਪੁਰ ਇਲਾਕੇ ’ਚ ਇਕ ਮਕਾਨ ਦੀ ਛੱਤ ਡਿੱਗਣ ਨਾਲ ਇਕ ਪਤੀ-ਪਤਨੀ ਦੀ ਮੌਤ ਹੋ ਗਈ। ਇਕ ਬੱਚੇ ਨੂੰ ਸੁਰੱਖਿਅਤ ਬਚਾਅ ਲਿਆ ਗਿਆ। ਪੁਲਸ ਨੇ ਸੋਮਵਾਰ ਕਿਹਾ ਕਿ ਇਹ ਘਟਨਾ ਐਤਵਾਰ ਰਾਤ 10 ਵਜੇ ਦੇ ਕਰੀਬ ਵਾਪਰੀ।
ਪਤੀ-ਪਤਨੀ ਕਿਰਾਏ ਦੇ ਮਕਾਨ ’ਚ ਰਹਿੰਦੇ ਸਨ। ਛੱਤ ਦੇ ਅਚਾਨਕ ਡਿੱਗਣ ਕਾਰਨ ਉਹ ਮਲਬੇ ਹੇਠ ਦੱਬੇ ਗਏ। ਇਮਾਰਤ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰ ਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਪਤੀ-ਪਤਨੀ ਨੂੰ ਮਲਬੇ ’ਚੋਂ ਕੱਢਿਆ ਗਿਆ ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
