ਹੈਲੋ ਦਾਦੀ! ਪਾਪਾ ਅਤੇ ਮੰਮੀ ਲਟਕ ਰਹੇ ਹਨ… ਪੁੱਤ ਕਾਲ ਕਰਕੇ ਮਦਦ ਲਈ ਬੁਲਾਇਆ

Thursday, Jan 02, 2025 - 10:28 AM (IST)

ਹੈਲੋ ਦਾਦੀ! ਪਾਪਾ ਅਤੇ ਮੰਮੀ ਲਟਕ ਰਹੇ ਹਨ… ਪੁੱਤ ਕਾਲ ਕਰਕੇ ਮਦਦ ਲਈ ਬੁਲਾਇਆ

ਨਵੀਂ ਦਿੱਲੀ : ਉੱਤਰੀ ਦਿੱਲੀ ਦੀ ਸੁਰਿੰਦਰ ਕਲੋਨੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਘਰ ਵਿਚੋਂ ਇੱਕ ਜੋੜੇ ਦੀਆਂ ਲਾਸ਼ਾਂ ਲਟਕਦੀਆਂ ਹੋਈਆਂ ਮਿਲੀਆਂ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਪਤੀ-ਪਤਨੀ ਵਲੋਂ ਖ਼ੁਦਕੁਸ਼ੀ ਕੀਤੀ ਗਈ ਹੈ। 

ਇਹ ਵੀ ਪੜ੍ਹੋ - ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਸਕਦੈ ਵੱਡਾ ਐਲਾਨ

ਉੱਤਰੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ ਪੁਲਸ (ਉੱਤਰੀ) ਰਾਜਾ ਬਾਂਠੀਆ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਿਤੀਸ਼ (32) ਅਤੇ ਉਸਦੀ 28 ਸਾਲਾ ਪਤਨੀ ਵਜੋਂ ਹੋਈ ਹੈ, ਜਿਨ੍ਹਾਂ ਦਾ ਪੰਜ ਸਾਲ ਪਹਿਲਾਂ ਵਿਆਹ ਹੋਇਆ ਸੀ। ਮ੍ਰਿਤਕਾਂ ਦਾ ਚਾਰ ਸਾਲ ਦਾ ਬੇਟਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਬੁੱਧਵਾਰ ਤੜਕੇ 3:45 ਵਜੇ ਵਜ਼ੀਰਾਬਾਦ ਪੁਲਸ ਸਟੇਸ਼ਨ ਨੂੰ ਮਿਲੀ, ਜਿਸ ਤੋਂ ਬਾਅਦ ਇੱਕ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ। ਬੰਠੀਆ ਨੇ ਦੱਸਿਆ ਕਿ ਨਿਤੇਸ਼ ਆਪਣੀ ਪਤਨੀ ਨਾਲ ਚਾਰ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਰਹਿੰਦਾ ਸੀ। ਨਿਤੇਸ਼ ਦੇ ਮਾਤਾ-ਪਿਤਾ ਜ਼ਮੀਨੀ ਮੰਜ਼ਿਲ 'ਤੇ ਰਹਿੰਦੇ ਹਨ। 

ਇਹ ਵੀ ਪੜ੍ਹੋ - ਉਡਦੇ ਜਹਾਜ਼ 'ਚ ਪੈ ਗਿਆ ਭੜਥੂ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਹੈਰਾਨ ਕਰੇਗਾ ਪੂਰਾ ਮਾਮਲਾ

ਪੁਲਸ ਦੇ ਡਿਪਟੀ ਕਮਿਸ਼ਨਰ ਨੇ ਕਿਹਾ, "ਜਦੋਂ ਬੱਚਾ ਅੱਧੀ ਰਾਤ ਨੂੰ ਜਾਗਿਆ ਤਾਂ ਉਸ ਨੇ ਆਪਣੇ ਮਾਤਾ-ਪਿਤਾ ਨੂੰ ਲਟਕਦੇ ਹੋਇਆ ਦੇਖਿਆ। ਇਸ ਤੋਂ ਬਾਅਦ ਉਸਨੇ ਆਪਣੇ ਦਾਦਾ-ਦਾਦੀ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਉਤਾਰ ਕੇ ਹੇਠਾਂ ਲਿਆਂਦਾ ਗਿਆ।" ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਸਰੀਰ 'ਤੇ ਸੱਟਾਂ ਦੇ ਕਿਸੇ ਤਰ੍ਹਾਂ ਦੇ ਕੋਈ ਨਿਸ਼ਾਨ ਨਹੀਂ ਮਿਲੇ ਹਨ। ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਨਹੀਂ ਮਿਲਿਆ ਹੈ। ਪੁਲਸ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋੜੇ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਦੇ ਉਦੇਸ਼ਾਂ ਲਈ ਉਨ੍ਹਾਂ ਦੇ ਫ਼ੋਨ ਵੀ ਜ਼ਬਤ ਕਰ ਲਏ ਗਏ ਹਨ।

ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News