ਨੋਇਡਾ 'ਚ ਪ੍ਰੇਮੀ ਜੋੜੇ ਨੇ 21ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

05/21/2022 10:01:39 AM

ਨੋਇਡਾ (ਭਾਸ਼ਾ)- ਨੋਇਡਾ ਦੇ ਗੌਤਮ ਬੁੱਧ ਨਗਰ ਦੇ ਥਾਣਾ ਬਿਸਰਖ ਇਲਾਕੇ 'ਚ ਗੌਰ ਸਿਟੀ ਸੁਸਾਇਟੀ ਦੇ 14 ਐਵੇਨਿਊ 'ਚ ਰਹਿਣ ਵਾਲੇ ਇਕ ਇੰਜੀਨੀਅਰ ਅਤੇ ਉਸ ਦੀ ਦੋਸਤ ਨੇ ਸ਼ੁੱਕਰਵਾਰ ਨੂੰ ਕਥਿਤ ਤੌਰ 'ਤੇ 21ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਦੋਹਾਂ ਦੀ ਮੌਤ ਹੋ ਗਈ। ਕਥਿਤ ਖ਼ੁਦਕੁਸ਼ੀ ਦੀ ਇਹ ਘਟਨਾ ਸ਼ਾਮ 4 ਵਜੇ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਦੋਵੇਂ ਆਪਸੀ ਸਹਿਮਤੀ ਨਾਲ ਰਿਸ਼ਤੇ ਵਿਚ ਰਹਿ ਰਹੇ ਸਨ। ਪੁਲਸ ਨੇ ਘਟਨਾ ਦੀ ਸੂਚਨਾ ਦੋਹਾਂ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਹੈ। ਪੁਲਸ ਕਮਿਸ਼ਨਰ ਅਲੋਕ ਸਿੰਘ ਦੇ ਮੀਡੀਆ ਇੰਚਾਰਜ ਪੰਕਜ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਪੁਲਸ ਥਾਣਾ ਬਿਸਰਖ ਨੂੰ ਇਸ ਘਟਨਾ ਦੀ ਸੂਚਨਾ ਮਿਲੀ।

ਇਹ ਵੀ ਪੜ੍ਹੋ : ਸਿਰ 'ਚ ਗੋਲ਼ੀ ਵੱਜਣ ਕਾਰਨ ਬ੍ਰੇਨ ਡੈੱਡ ਹੋਈ 6 ਸਾਲਾ ਮਾਸੂਮ, 5 ਲੋਕਾਂ ਨੂੰ ਦੇ ਗਈ ਨਵੀਂ ਜ਼ਿੰਦਗੀ

ਉਨ੍ਹਾਂ ਦੱਸਿਆ ਕਿ ਗੌਰ ਸਿਟੀ ਸੁਸਾਇਟੀ ਦੀ 14ਵੀਂ ਐਵੀਨਿਊ ਦੀ 21ਵੀਂ ਮੰਜ਼ਿਲ ਤੋਂ ਛਾਲ ਮਾਰਨ ਵਾਲੇ ਇੰਜੀਨੀਅਰ ਨੌਜਵਾਨ ਦੀ ਪਛਾਣ ਸਚਿਨ ਕੁਮਾਰ ਪੁੱਤਰ ਅਜੇ ਕੁਮਾਰ (28 ਸਾਲ) ਵਾਸੀ ਸੈਕਟਰ 9, ਨਵਾਂ ਵਿਜੇਨਗਰ, ਗਾਜ਼ੀਆਬਾਦ ਵਜੋਂ ਹੋਈ ਹੈ। ਪੰਕਜ ਨੇ ਦੱਸਿਆ ਕਿ ਕੁੜੀ ਦੀ ਪਛਾਣ ਕੁਮਾਰੀ ਪ੍ਰਾਚੀ (ਉਮਰ 28 ਸਾਲ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ | ਉਸ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਦੋਵੇਂ ਆਪਸੀ ਰਜ਼ਾਮੰਦੀ ਨਾਲ ਇਕੱਠੇ ਰਹਿ ਰਹੇ ਸਨ। ਘਟਨਾ ਦੀ ਸੂਚਨਾ ਨੌਜਵਾਨ ਅਤੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਪੰਕਜ ਨੇ ਕਿਹਾ ਕਿ ਜੇਕਰ ਪਰਿਵਾਰਕ ਮੈਂਬਰ ਇਸ ਮਾਮਲੇ ਵਿਚ ਕੋਈ ਸ਼ਿਕਾਇਤ ਕਰਦੇ ਹਨ ਤਾਂ ਪੁਲਸ ਅਗਲੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਦੋਹਾਂ ਨੇ ਕੋਈ ਸੁਸਾਈਡ ਨੋਟ ਨਹੀਂ ਛੱਡਿਆ। ਖੁਦਕੁਸ਼ੀ ਕਰਨ ਤੋਂ ਪਹਿਲਾਂ ਦੋਹਾਂ ਨੇ ਆਪਣੇ ਫਲੈਟ ਦਾ ਤਾਲਾ ਅੰਦਰੋਂ ਬੰਦ ਕਰ ਦਿੱਤਾ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News