ਅੰਮ੍ਰਿਤਪਾਲ ਦੇ ਮਾਮਲੇ 'ਚ ਜੰਮੂ ਤੋਂ ਜੋੜੇ ਨੂੰ ਲਿਆ ਹਿਰਾਸਤ 'ਚ, ਮੋਬਾਇਲ ਫੋਨ ਕੀਤੇ ਜ਼ਬਤ

03/25/2023 4:52:35 PM

ਜੰਮੂ (ਵਾਰਤਾ)- 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਜਾਰੀ ਛਾਪੇਮਾਰੀ ਦਰਮਿਆਨ ਪੁਲਸ ਨੇ ਸ਼ਹਿਰ ਦੇ ਬਾਹਰੀ ਇਲਾਕੇ 'ਚ ਰਣਬੀਰ ਸਿੰਘ ਪੁਰਾ ਤੋਂ ਉਸ ਦੇ ਕਰੀਬੀ ਸਹਿਯੋਗੀ ਦੇ ਸੰਬੰਧਾਂ ਦੇ ਦੋਸ਼ 'ਚ ਜੋੜੇ ਨੂੰ ਹਿਰਾਸਤ 'ਚ ਲਿਆ ਹੈ। ਜੰਮੂ ਪੁਲਸ ਨੇ ਸ਼ਨੀਵਾਰ ਨੂੰ ਇਕ ਸੰਦੇਸ਼ 'ਚ ਕਿਹਾ,''ਆਰ.ਐੱਸ. ਪੁਰਾ ਵਾਸੀ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ 'ਚ ਲਿਆ ਗਿਆ ਹੈ। ਨਾਲ ਹੀ ਦੋਹਾਂ ਨੂੰ ਅੱਗੇ ਕਾਰਵਾਈ ਲਈ ਪੰਜਾਬ ਪੁਲਸ ਨੂੰ ਸੌਂਪ ਦਿੱਤਾ ਗਿਆ।'' 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਮਰਥਨ 'ਚ ਰਾਏਪੁਰ 'ਚ ਕੱਢੀ ਗਈ ਰੈਲੀ, ਚਾਰ ਲੋਕ ਗ੍ਰਿਫ਼ਤਾਰ

ਜੋੜੇ ਨੂੰ ਪਪਲਪ੍ਰੀਤ ਸਿੰਘ (ਅੰਮ੍ਰਿਤਪਾਲ ਦੇ ਕਰੀਬੀ ਸਹਿਯੋਗੀ) ਨਾਲ ਸੰਬੰਧ ਹੋਣ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਜਾਂਚ ਲਈ ਜੋੜੇ ਦੇ ਮੋਬਾਇਲ ਫੋਨ ਵੀ ਜ਼ਬਤ ਕਰ ਲਏ ਗਏ ਹਨ। ਉਨ੍ਹਾਂ ਕਿਹਾ,''ਪੰਜਾਬ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਉਹ ਇਸ ਮਾਮਲੇ 'ਚ ਜੋੜੇ ਤੋਂ ਪੁੱਛ-ਗਿੱਛ ਵੀ ਕਰਨਗੇ।'' ਪਪਲਪ੍ਰੀਤ ਕਥਿਤ ਤੌਰ 'ਤੇ ਅੰਮ੍ਰਿਤਪਾਲ ਨਾਲ ਕੰਮ ਕਰ ਰਿਹਾ ਸੀ, ਕਿਉਂਕਿ ਉਹ ਪਿਛਲੇ ਸਾਲ ਭਾਰਤ ਆਇਆ ਸੀ ਅਤੇ ਅਦਾਕਾਰ ਦੀਪ ਸਿੱਧੂ ਵਲੋਂ ਸਥਾਪਤ ਸੰਗਠਨ 'ਵਾਰਿਸ ਪੰਜਾਬ ਦੇ' ਦੀ ਵਾਗਡੋਰ ਸੰਭਾਲੀ ਸੀ। ਦੱਸਣਯੋਗ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News