ਲਿਵ-ਇਨ ''ਚ ਰਹਿ ਰਹੇ ਜੋੜੇ ਦਾ ਖ਼ੌਫ਼ਨਾਕ ਅੰਤ ! ਦੋਵਾਂ ਦੀਆਂ ਲਾਸ਼ਾਂ ਹੋਈਆਂ ਬਰਾਮਦ
Saturday, May 03, 2025 - 02:06 PM (IST)

ਨੈਸ਼ਨਲ ਡੈਸਕ- ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲਿਵ-ਇਨ 'ਚ ਰਹਿ ਰਹੇ ਇਕ ਜੋੜੇ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਬਰਾਮਦ ਹੋਈਆਂ ਹਨ। ਪੁਲਸ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਸੰਗਰੀਆ ਥਾਣਾ ਇਲਾਕੇ ਦੇ ਢਾਬਾਂ ਪਿੰਡ ਦੀ ਹੈ।
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਿਵ-ਇਨ 'ਚ ਰਹਿ ਰਹੇ ਰਾਜੂ (45) ਤੇ ਉਸ ਦੀ ਪਾਰਟਨਰ ਸੁਮਨ (35) ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਬਰਾਮਦ ਹੋਈਆਂ ਹਨ। ਰਾਜੂ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ, ਜਦਕਿ ਸੁਮਨ ਦੀ ਲਾਸ਼ ਜ਼ਮੀਨ 'ਤੇ ਪਈ ਸੀ।
ਇਹ ਵੀ ਪੜ੍ਹੋ- PoK 'ਚ ਵਧੀ ਟੈਂਸ਼ਨ ! 1,000 ਤੋਂ ਵੱਧ ਮਦਰੱਸੇ ਕੀਤੇ ਗਏ ਬੰਦ, ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਐਮਰਜੈਂਸੀ ਟ੍ਰੇਨਿੰਗ
ਹਾਲਾਂਕਿ ਇਹ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਕਿ ਰਾਜੂ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੁਮਨ ਦਾ ਕਤਲ ਕੀਤਾ ਸੀ ਜਾਂ ਸੁਮਨ ਨੇ ਖ਼ੁਦ ਇਹ ਖ਼ੌਫ਼ਨਾਕ ਕਦਮ ਚੁੱਕਿਆ। ਫਿਲਹਾਲ ਪੁਲਸ ਲਈ ਇਹ ਮਾਮਲਾ ਇਕ ਪਹੇਲੀ ਬਣਿਆ ਹੋਇਆ ਹੈ, ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਦੋਂ ਅਵਾਰਾ ਕੁੱਤੇ ਦਾ ਪਿੱਛਾ ਕਰਦੇ-ਕਰਦੇ ਘਰ 'ਚ ਜਾ ਵੜਿਆ ਤੇਂਦੁਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e