​​​​​​​ਪਤੀ-ਪਤਨੀ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ, ਲਾਸ਼ਾਂ ਨੇੜੇ ਰੋਂਦੀ ਰਹੀ 8 ਮਹੀਨੇ ਦੀ ਬੱਚੀ

Saturday, Jul 11, 2020 - 06:20 PM (IST)

ਨੋਇਡਾ (ਭਾਸ਼ਾ)— ਨੋਇਡਾ ਸੈਕਟਰ-49 ਦੇ ਹੋਸ਼ਿਆਰਪੁਰ ਪਿੰਡ ਵਿਚ ਸ਼ਨੀਵਾਰ ਦੀ ਸਵੇਰ ਨੂੰ ਇਕ ਜਨਾਨੀ ਅਤੇ ਪੁਰਸ਼ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਬੇਸੁੱਧ ਪਾਈ ਗਈ। ਸਹਾਇਕ ਪੁਲਸ ਕਮਿਸ਼ਨਰ ਵਿਮਲ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਦੀ ਦੁਪਹਿਰ ਨੂੰ ਥਾਣਾ ਸੈਕਟਰ-49 ਦੀ ਪੁਲਸ ਨੂੰ ਹੋਸ਼ਿਆਰਪੁਰ ਪਿੰਡ ਵਿਚ ਰਹਿਣ ਵਾਲੇ ਨਰਿੰਦਰ ਨੇ ਸੂਚਨਾ ਦਿੱਤੀ ਕਿ ਉਸ ਦੇ ਮਕਾਨ ਵਿਚ ਕਿਰਾਏ 'ਤੇ ਰਹਿਣ ਵਾਲੇ ਪਤੀ-ਪਤਨੀ ਘਰ ਦਾ ਦਰਵਾਜ਼ਾ ਨਹੀਂ ਖੋਲ੍ਹ ਰਹੇ ਹਨ ਅਤੇ ਉਨ੍ਹਾਂ ਦੇ ਕਮਰੇ ਤੋਂ ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਦੀਆਂ ਰੋਣ ਦੀਆਂ ਆਵਾਜ਼ਾਂ ਆ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਕਮਰੇ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ ਤਾਂ ਦੇਖਿਆ ਜਨਾਨੀ ਅਤੇ ਪੁਰਸ਼ ਦੋਵੇਂ ਪੱਖੇ 'ਚ ਫੰਦੇ ਨਾਲ ਲਟਕੇ ਹਨ ਅਤੇ ਬੱਚੀ ਜ਼ਮੀਨ 'ਤੇ ਬੇਸੁੱਧ ਪਈ ਹੈ।

PunjabKesari

ਪੁਲਸ ਮੁਤਾਬਕ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉੱਥੋਂ ਜੋ ਦਸਤਾਵੇਜ਼ ਮਿਲੇ ਹਨ, ਉਸ ਮੁਤਾਬਕ ਪੁਰਸ਼ ਦਾ ਨਾਂ ਅਨੀਕੇਤ ਹੈ ਅਤੇ ਜਨਾਨੀ ਦੇ ਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਏ. ਸੀ. ਪੀ. ਨੇ ਦੱਸਿਆ ਕਿ ਪ੍ਰਾਪਤ ਦਸਤਾਵੇਜ਼ ਦੇ ਆਧਾਰ 'ਤੇ ਬਿਹਾਰ ਦੇ ਸਿਵਾਨ ਜ਼ਿਲ੍ਹੇ ਦੇ ਉਨ੍ਹਾਂ ਦੇ ਪਿੰਡ ਨਾਲ ਸੰਬੰਧਤ ਥਾਣੇ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ। ਪੂਰੀ ਜਾਣਕਾਰੀ ਬਿਹਾਰ ਪੁਲਸ ਤੋਂ ਉਨ੍ਹਾਂ ਨੂੰ ਮਿਲ ਜਾਵੇਗੀ। ਏ. ਸੀ. ਪੀ. ਨੇ ਦੱਸਿਆ ਕਿ ਬੱਚੀ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਪੁਲਸ ਨੂੰ ਸ਼ੱਕ ਹੈ ਕਿ ਦੋਹਾਂ ਨੇ ਖ਼ੁਦਕੁਸ਼ੀ ਕੀਤੀ ਹੈ।

 


Tanu

Content Editor

Related News