1984 ਸਿੱਖ ਨਸਲਕੁਸ਼ੀ: ਜਗਦੀਸ਼ ਟਾਈਟਲਰ ਵਿਰੁੱਧ ਮਾਮਲੇ ’ਚ ਸੁਣਵਾਈ ਟਲੀ, ਅਦਾਲਤ ਦੇ ਬਾਹਰ ਨਾਅਰੇਬਾਜ਼ੀ
Wednesday, Jul 19, 2023 - 08:30 PM (IST)
ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਮਾਮਲੇ 'ਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦਾਖ਼ਲ ਚਾਰਜਸ਼ੀਟ ’ਤੇ ਕਾਰਵਾਈ ਕਰਨ ਦੇ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ਵਿਚ ਸੁਣਵਾਈ 2 ਦਿਨ ਲਈ ਟਾਲ ਦਿੱਤੀ ਗਈ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 21 ਜੁਲਾਈ ਨੂੰ ਹੋਵੇਗੀ। ਇਹ ਮਾਮਲਾ ਪੁਲ ਬੰਗਸ਼ ਇਲਾਕੇ ਵਿਚ 3 ਲੋਕਾਂ ਦੀ ਹਤਿਆ ਨਾਲ ਸਬੰਧਤ ਹੈ। ਸੀ.ਬੀ.ਆਈ. ਨੇ 20 ਮਈ ਨੂੰ ਇਸ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿਚ ਜਗਦੀਸ਼ ਟਾਈਟਲਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਟਾਈਟਲਰ ’ਤੇ ਕਤਲ, ਭੀੜ ਨੂੰ ਉਕਸਾਉਣ ਅਤੇ ਦੰਗੇ ਭੜਕਾਉਣ ਦੇ ਦੋਸ਼ ਲਗਾਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਚੜ੍ਹਿਆ ਪੁਲਸ ਅੜਿੱਕੇ, ਟੈਕਸੀ ਡਰਾਈਵਰ ਤੋਂ ਬਣਿਆ 'ਬੌਬੀ ਸ਼ੂਟਰ'
ਅੱਜ ਦੀ ਸੁਣਵਾਈ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੱਲੋਂ ਪੀੜਤ ਪਰਿਵਾਰਾਂ ਦੇ ਨਾਲ ਅਦਾਲਤ ਦੇ ਬਾਹਰ ਜਗਦੀਸ਼ ਟਾਈਟਲਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ ਗਈ। ਆਰ.ਪੀ. ਸਿੰਘ ਨੇ ਦੱਸਿਆ ਕਿ ਅੱਜ ਤਕਨੀਕੀ ਕਾਰਨਾਂ ਕਾਰਨ ਅਦਾਲਤ ਅਗਲੇਰੀ ਕਾਰਵਾਈ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸੀ.ਬੀ.ਆਈ. ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਕੇ 2 ਦਿਨ ਲਈ ਸੁਣਵਾਈ ਅੱਗੇ ਪਾਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8