ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ ''ਤੇ ਅਦਾਲਤ ਨੇ ਫ਼ੈਸਲਾ ਟਾਲਿਆ

Wednesday, Sep 11, 2024 - 03:34 PM (IST)

ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ ''ਤੇ ਅਦਾਲਤ ਨੇ ਫ਼ੈਸਲਾ ਟਾਲਿਆ

ਨਵੀਂ ਦਿੱਲੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦ ਦੇ ਵਿੱਤੀ ਪੋਸ਼ਣ ਮਾਮਲੇ ਵਿਚ ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਟਾਲ ਦਿੱਤਾ ਹੈ। ਵਧੀਕ ਸੈਸ਼ਨ ਜੱਜ ਨੇ 5 ਅਕਤੂਬਰ ਨੂੰ ਫ਼ੈਸਲਾ ਸੁਣਾਉਣ ਦਾ ਆਦੇਸ਼ ਦਿੱਤਾ ਹੈ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਕਰਨ ਲਈ ਸ਼ੇਖ ਅਬਦੁੱਲ ਰਸ਼ੀਦ ਉਰਫ਼ ਇੰਜੀਨੀਅਰ ਰਸ਼ੀਦ ਨੂੰ ਮੰਗਲਵਾਰ ਨੂੰ ਅੰਤਰਿਮ ਜ਼ਮਾਨਤ ਦਿੱਤੀ। ਜੱਜ ਨੇ ਰਸ਼ੀਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਟਾਲ ਦਿੱਤਾ। ਦੱਸ ਦੇਈਏ ਕਿ ਕੋਰਟ ਨੇ ਰਾਸ਼ਿਦ ਨੂੰ ਲੋਕ ਸਭਾ ਮੈਂਬਰ ਦੇ ਰੂਪ ਵਿਚ ਸਹੁੰ ਚੁੱਕਣ ਲਈ 5 ਜੁਲਾਈ ਨੂੰ ਦੋ ਘੰਟਿਆਂ ਦੀ ਕਸਟੱਡੀ ਪੈਰੋਲ 'ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ- ਮਸਜਿਦ ਵਿਵਾਦ: ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਤੋੜੇ ਬੈਰੀਕੇਡਜ਼, ਪੁਲਸ ਵਲੋਂ ਲਾਠੀਚਾਰਜ

ਸਾਲ 2017 ਦੇ ਅੱਤਵਾਦੀ ਵਿੱਤੀ ਪੋਸ਼ਣ ਮਾਮਲੇ ਵਿਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਰਾਸ਼ਟਰੀ ਜਾਂਚ ਏਜੰਸੀ (NIA) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਰਸ਼ੀਦ 2019 ਤੋਂ ਜੇਲ੍ਹ ਵਿਚ ਬੰਦ ਹੈ। ਉਹ ਤਿਹਾੜ ਜੇਲ੍ਹ ਵਿਚ ਬੰਦ ਹਨ। ਜੰਮੂ-ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ 18 ਸਤੰਬਰ ਤੋਂ 1 ਅਕਤੂਬਰ ਦਰਮਿਆਨ ਤਿੰਨ ਪੜਾਵਾਂ ਵਿਚ ਚੋਣਾਂ ਹੋਣੀਆਂ ਹਨ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

ਇਹ ਵੀ ਪੜ੍ਹੋ- ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਮਿਲੀ ਅੰਤਰਿਮ ਜ਼ਮਾਨਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News