ਯੌਨ ਸ਼ੋਸ਼ਣ ਦੀ ਸ਼ਿਕਾਰ ਨਾਬਾਲਗ ਕੁੜੀ ਨੂੰ ਗਰਭ ਅਵਸਥਾ ਜਾਰੀ ਰੱਖਣ ਦੀ ਅਦਾਲਤ ਨੇ ਦਿੱਤੀ ਇਜਾਜ਼ਤ

Thursday, Sep 05, 2024 - 04:23 PM (IST)

ਯੌਨ ਸ਼ੋਸ਼ਣ ਦੀ ਸ਼ਿਕਾਰ ਨਾਬਾਲਗ ਕੁੜੀ ਨੂੰ ਗਰਭ ਅਵਸਥਾ ਜਾਰੀ ਰੱਖਣ ਦੀ ਅਦਾਲਤ ਨੇ ਦਿੱਤੀ ਇਜਾਜ਼ਤ

ਮੁੰਬਈ - ਬਾਂਬੇ ਹਾਈ ਕੋਰਟ ਨੇ ਯੌਨ ਸ਼ੋਸ਼ਣ ਦੀ ਸ਼ਿਕਾਰ 17 ਸਾਲਾ ਨਾਬਾਲਗ ਲੜਕੀ ਨੂੰ ਆਪਣੀ ਗਰਭ ਅਵਸਥਾ ਬਰਕਰਾਰ ਰੱਖਣ ਦੀ ਇਜਾਜ਼ਤ ਦਿੰਦਿਆਂ ਕਿਹਾ ਕਿ ਉਸ ਨੂੰ ਬੱਚੇ ਨੂੰ ਜਨਮ ਦੇਣ ਅਤੇ ਫ਼ੈਸਲੇ ਲੈਣ ਦਾ ਅਧਿਕਾਰ ਹੈ। ਜਸਟਿਸ ਏ. ਐੱਸ. ਗਡਕਰੀ ਅਤੇ ਜਸਟਿਸ ਨੀਲਾ ਗੋਖਲੇ ਨੇ ਕਿਹਾ ਕਿ ਉਕਤ ਕੁੜੀ ਪਹਿਲਾਂ ਗਰਭਪਾਤ ਕਰਵਾਉਣਾ ਚਾਹੁੰਦੀ ਸੀ ਪਰ ਬਾਅਦ ਵਿਚ ਉਸ ਨੇ ਬੱਚੇ ਨੂੰ ਜਨਮ ਦੇਣ ਦਾ ਫ਼ੈਸਲਾ ਕੀਤਾ। ਉਸ ਨੇ ਅਜਿਹਾ ਇਸ ਕਰਕੇ ਕੀਤਾ, ਕਿਉਂਕਿ ਉਹ ਉਸ ਆਦਮੀ ਨਾਲ ਵਿਆਹ ਕਰਨਾ ਚਾਹੁੰਦੀ ਹੈ, ਜਿਸ ਨੇ ਉਸ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਸੀ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ

ਹਾਈ ਕੋਰਟ ਨੇ ਕਿਹਾ, “ਅਸੀਂ ਪਟੀਸ਼ਨਕਰਤਾ (ਕਿਸ਼ੋਰ) ਦੇ ਇਕ ਬੱਚੇ ਨੂੰ ਜਨਮ ਦੇਣ ਦੇ ਅਧਿਕਾਰ ਪ੍ਰਤੀ ਸੁਚੇਤ ਹਾਂ। ਉਸਦੇ ਸਰੀਰ 'ਤੇ ਉਸ ਦਾ ਅਧਿਕਾਰ ਹੈ ਅਤੇ ਉਸਨੂੰ (ਫ਼ੈਸਲੇ) ਚੁਣਨ ਦਾ ਅਧਿਕਾਰ ਹੈ।” ਅਦਾਲਤ ਨੇ ਕਿਹਾ ਕਿ ਜੇਕਰ 26 ਹਫ਼ਤਿਆਂ ਦੀ ਗਰਭਵਤੀ ਲੜਕੀ ਗਰਭਪਾਤ ਦੀ ਇੱਛਾ ਜ਼ਾਹਰ ਕਰਦੀ ਹੈ ਤਾਂ ਅਦਾਲਤ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦੀ ਹੈ। ਬੈਂਚ ਨੇ ਕਿਹਾ, ''ਹਾਲਾਂਕਿ, ਉਸਨੇ ਆਪਣੀ ਗਰਭ ਅਵਸਥਾ ਜਾਰੀ ਰੱਖਣ ਦੀ ਇੱਛਾ ਜ਼ਾਹਰ ਕੀਤੀ ਹੈ। ਉਹ ਅਜਿਹਾ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ।'' ਜਦੋਂ ਕੁੜੀ ਨੂੰ ਬੁਖ਼ਾਰ ਦੀ ਜਾਂਚ ਲਈ ਲਿਜਾਇਆ ਗਿਆ ਤਾਂ ਉਸ ਨੂੰ ਅਤੇ ਉਸ ਦੀ ਮਾਂ ਨੂੰ ਗਰਭ ਅਵਸਥਾ ਬਾਰੇ ਪਤਾ ਲੱਗਾ।

ਇਹ ਵੀ ਪੜ੍ਹੋ ਵੱਡਾ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਦੀ ਪਿਕਅੱਪ ਨਾਲ ਟੱਕਰ, 4 ਨੌਜਵਾਨਾਂ ਦੀ ਦਰਦਨਾਕ ਮੌਤ

ਦੱਸ ਦੇਈਏ ਕਿ ਇਸ ਤੋਂ ਬਾਅਦ 22 ਸਾਲਾ ਵਿਅਕਤੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪੀੜਤਾ ਨੇ ਗਰਭਪਾਤ ਕਰਵਾਉਣ ਦੀ ਇਜਾਜ਼ਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਹਾਲਾਂਕਿ, ਲੜਕੀ ਨੇ ਬਾਅਦ ਵਿੱਚ ਦਾਅਵਾ ਕੀਤਾ ਕਿ ਉਹ ਆਦਮੀ ਨਾਲ "ਸਹਿਮਤੀ ਵਾਲੇ" ਰਿਸ਼ਤੇ ਵਿੱਚ ਸੀ, ਕਿ ਉਹ ਵਿਆਹ ਕਰਨਾ ਚਾਹੁੰਦੇ ਸਨ ਅਤੇ ਆਪਣੇ ਬੱਚੇ ਨੂੰ ਪਾਲਣ ਲਈ ਤਿਆਰ ਸਨ। ਸਰਕਾਰੀ ਜੇਜੇ ਹਸਪਤਾਲ ਦੇ ਮੈਡੀਕਲ ਬੋਰਡ ਨੇ ਨਾਬਾਲਗ ਦੀ ਜਾਂਚ ਕੀਤੀ ਅਤੇ ਹਾਈ ਕੋਰਟ ਨੂੰ ਸੌਂਪੀ ਰਿਪੋਰਟ ਵਿੱਚ ਕਿਹਾ ਕਿ ਭਰੂਣ ਵਿੱਚ ਕੋਈ ਅਸਧਾਰਨਤਾ ਨਹੀਂ ਸੀ ਪਰ ਨਾਬਾਲਗ ਹੋਣ ਕਾਰਨ ਉਹ ਬੱਚੇ ਨੂੰ ਜਨਮ ਦੇਣ ਦੀ ਮਾਨਸਿਕ ਸਥਿਤੀ ਵਿੱਚ ਨਹੀਂ ਹੈ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News