ਅਦਾਲਤ ਨੇ ਲਾਲੂ ਪ੍ਰਸਾਦ ਨੂੰ ਇਲਾਜ ਲਈ ਸਿੰਗਾਪੁਰ ਜਾਣ ਦੀ ਮਨਜ਼ੂਰੀ ਦਿੱਤੀ

Wednesday, Sep 28, 2022 - 03:00 PM (IST)

ਅਦਾਲਤ ਨੇ ਲਾਲੂ ਪ੍ਰਸਾਦ ਨੂੰ ਇਲਾਜ ਲਈ ਸਿੰਗਾਪੁਰ ਜਾਣ ਦੀ ਮਨਜ਼ੂਰੀ ਦਿੱਤੀ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਲਾਲੂ ਪ੍ਰਸਾਦ ਦੀ ਇਲਾਜ ਲਈ ਸਿੰਗਾਪੁਰ ਜਾਣ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ। ਵਿਸ਼ੇਸ਼ ਜੱਜ (ਸੀ.ਬੀ.ਆਈ.) ਗੀਤਾਂਜਲੀ ਗੋਇਲ ਨੇ ਪ੍ਰਸਾਦ ਨੂੰ 10 ਅਕਤੂਬਰ ਤੋਂ 25 ਅਕਤੂਬਰ ਤੱਕ ਵਿਦੇਸ਼ ਯਾਤਰਾ ਦੀ ਮਨਜ਼ੂਰੀ ਦਿੱਤੀ। ਰਾਂਚੀ ਦੀ ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 16 ਸਤੰਬਰ ਨੂੰ ਪ੍ਰਸਾਦ ਨੂੰ ਉਨ੍ਹਾਂ ਦਾ ਪਾਸਪੋਰਟ ਵਾਪਸ ਕਰਨ ਦੀ ਪਟੀਸ਼ਨ ਸਵੀਕਾਰ ਕੀਤੀ ਸੀ।

ਇਹ ਵੀ ਪੜ੍ਹੋ : ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ

ਪ੍ਰਸਾਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਦਾਇਰ ਆਈ.ਆਰ.ਸੀ.ਟੀ.ਸੀ. ਘਪਲੇ ਨਾਲ ਜੁੜੇ ਮਾਮਲੇ 'ਚ ਇਸ ਸਮੇਂ ਜ਼ਮਾਨਤ 'ਤੇ ਹੈ। ਇਕ ਅਦਾਲਤ ਨੇ ਉਨ੍ਹਾਂ ਨੂੰ ਜਨਵਰੀ 2019 'ਚ ਜ਼ਮਾਨਤ ਦਿੱਤੀ ਸੀ। ਸੀ.ਬੀ.ਆਈ. ਦੀ ਐੱਫ.ਆਈ.ਆਰ. 'ਚ ਦੋਸ਼ ਹੈ ਕਿ ਰੇਲ ਮੰਤਰੀ ਰਹਿੰਦੇ ਹੋਏ ਲਾਲੂ ਪ੍ਰਸਾਦ ਨੇ ਪਟਨਾ 'ਚ ਬੇਨਾਮੀ ਕੰਪਨੀ ਦੇ ਮਾਧਿਅਮ ਨਾਲ ਜ਼ਮੀਨ ਦੇ ਤੌਰ 'ਤੇ ਰਿਸ਼ਵਤ ਲੈ ਕੇ ਰੇਲਵੇ ਦੇ 2 ਹੋਟਲਾਂ ਦੀ ਸਾਂਭ-ਸੰਭਾਲ ਦਾ ਕੰਮ ਇਕ ਕੰਪਨੀ ਨੂੰ ਸੌਂਪਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News