ਧਾਰਾ 370 ''ਤੇ ਕੋਰਟ ਦਾ ਫ਼ੈਸਲਾ ਦੁਖ਼ਦ ਤੇ ਮੰਦਭਾਗੀ ਪਰ ਸਾਨੂੰ ਸਵੀਕਾਰ ਕਰਨਾ ਹੋਵੇਗਾ : ਗੁਲਾਮ ਨਬੀ ਆਜ਼ਾਦ
Monday, Dec 11, 2023 - 01:41 PM (IST)
ਸ਼੍ਰੀਨਗਰ (ਭਾਸ਼ਾ)- ਡੈਮੋਕ੍ਰੇਟਿਕ ਪ੍ਰੋਗ੍ਰੇਸਿਵ ਆਜ਼ਾਦ ਪਾਰਟੀ (ਡੀ.ਪੀ.ਏ.ਪੀ.) ਦੇ ਪ੍ਰਧਾਨ ਗੁਲਾਮ ਨਬੀ ਆਜ਼ਾਦ ਨੇ ਸੋਮਵਾਰ ਨੂੰ ਸੰਵਿਧਾਨ ਦੀ ਧਾਰਾ 370 ਦੇ ਪ੍ਰਬੰਧਾਂ ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ 'ਦੁਖ਼ਦ ਅਤੇ ਮੰਦਭਾਗੀ' ਦੱਸਿਆ ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਨੂੰ ਇਸ ਨੂੰ ਸਵੀਕਾਰ ਕਰਨਾ ਹੋਵੇਗਾ। ਆਜ਼ਾਦ ਨੇ ਕਿਹਾ,''ਇਹ (ਅਦਾਲਤ ਦਾ ਫ਼ੈਸਲਾ) ਦੁਖ਼ਦ ਅਤੇ ਮੰਦਭਾਗੀ ਹੈ।''
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ : ਕੇਂਦਰ ਸਰਕਾਰ ਦਾ ਧਾਰਾ 370 ਨੂੰ ਹਟਾਉਣ ਦਾ ਫ਼ੈਸਲਾ ਰੱਖਿਆ ਬਰਕਰਾਰ
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਖੇਤਰ ਦੇ ਲੋਕ ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਵਲੋਂ ਦਿੱਤੇ ਗਏ ਫ਼ੈਸਲੇ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਕਿਹਾ,''ਪਰ ਸਾਨੂੰ ਇਸ ਨੂੰ (ਫ਼ੈਸਲੇ ਨੂੰ) ਸਵੀਕਾਰ ਕਰਨਾ ਹੋਵੇਗਾ।'' ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਧਾਰਾ 370 ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਨੂੰ ਸੋਮਵਾਰ ਨੂੰ ਬਰਕਰਾਰ ਰੱਖਿਆ ਅਤੇ ਕਿਹਾ ਕਿ ਅਗਲੇ ਸਾਲ 30 ਸਤੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8