ਸਿਸੋਦੀਆ ਮਾਣਹਾਨੀ ਮਾਮਲੇ ''ਚ ਸੁਪਰੀਮ ਕੋਰਟ ਨੇ ਭਾਜਪਾ ਨੇਤਾ ਮਨੀਸ਼ ਤਿਵਾੜੀ ਦੀ ਪਟੀਸ਼ਨ ਕੀਤੀ ਖਾਰਜ

Monday, Oct 17, 2022 - 01:44 PM (IST)

ਸਿਸੋਦੀਆ ਮਾਣਹਾਨੀ ਮਾਮਲੇ ''ਚ ਸੁਪਰੀਮ ਕੋਰਟ ਨੇ ਭਾਜਪਾ ਨੇਤਾ ਮਨੀਸ਼ ਤਿਵਾੜੀ ਦੀ ਪਟੀਸ਼ਨ ਕੀਤੀ ਖਾਰਜ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਮਨੋਜ ਤਿਵਾਰੀ ਦੀ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਦਿੱਲੀ ਹਾਈ ਕੋਰਟ ਨੇ ਤਿਵਾਰੀ ਖ਼ਿਲਾਫ਼ ਇਕ ਅਪਰਾਧਕ ਮਾਣਹਾਨੀ ਮਾਮਲੇ 'ਚ ਹੇਠਲੀ ਅਦਾਲਤ ਦੇ ਸੰਮਨ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ। ਜੱਜ ਐੱਸ. ਅਬਦੁੱਲ ਨਜ਼ੀਰ ਅਤੇ ਜੱਜ ਵੀ. ਰਾਮਸੁਬਰਮਣੀਅਮ ਦੀ ਬੈਂਚ ਨੇ ਹਾਲਾਂਕਿ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਭਾਜਪਾ ਨੇਤਾ ਵਿਜੇਂਦਰ ਗੁਪਤਾ ਦੀ ਪਟੀਸ਼ਨ ਸਵੀਕਾਰ ਕਰ ਲਈ। 
ਬੈਂਚ ਨੇ ਕਿਹਾ,''ਅਸੀਂ ਮਨੋਜ ਤਿਵਾੜੀ ਦੀ ਅਪੀਲ ਖਾਰਜ ਕਰ ਦਿੱਤੀ ਹੈ ਅਤੇ ਵਿਜੇਂਦਰ ਗੁਪਤਾ ਦੀ ਅਪੀਲ ਨੂੰ ਇਸ ਆਧਾਰ 'ਤੇ ਸਵੀਕਾਰ ਕਰ ਲਿਆ ਹੈ ਕਿ ਵਿਧੀ (ਕਾਨੂੰਨ) ਕਮਿਸ਼ਨ ਦੀ ਰਿਪੋਰਟ ਦੇ ਸਾਬਕਾ ਵੇਰਵੇ ਦਾ ਠੀਕ ਤਰ੍ਹਾਂ ਪਤਾ ਨਹੀਂ ਲਗਾਇਆ ਗਿਆ ਸੀ।''

ਇਹ ਵੀ ਪੜ੍ਹੋ : NGT ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ 35 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਦਿੱਤਾ ਨਿਰਦੇਸ਼

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ਨੇਤਾਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਲਈ ਨਿੱਜੀ ਮਾਣਹਾਨੀ ਦੀ ਸ਼ਿਕਾਇਤ ਦਰਜ ਕੀਤ ਸੀ। ਭਾਜਪਾ ਨੇਤਾਵਾਂ ਨੇ ਸਿਸੋਦੀਆ ਵਲੋਂ ਦਾਇਰ ਅਪਰਾਧਕ ਮਾਣਹਾਨੀ ਮਾਮਲੇ 'ਚ ਉਨ੍ਹਾਂ ਨੂੰ ਅਤੇ ਹੋਰ ਨੂੰ ਦੋਸ਼ੀ ਵਜੋਂ ਤਲਬ ਕਰਨ ਦੇ ਹੇਠਲੀ ਅਦਾਲਤ ਦੇ 28 ਨਵੰਬਰ 2019 ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਸਿਸੋਦੀਆ ਨੇ ਭਾਜਪਾ ਨੇਤਾਵਾਂ ਸੰਸਦ ਤਿਵਾਰੀ, ਹੰਸਰਾਜ ਹੰਸ ਅਤੇ ਪ੍ਰਵੇਸ਼ ਵਰਮਾ, ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਗੁਪਤਾ ਅਤੇ ਭਾਜਪਾ ਬੁਲਾਰੇ ਹਰੀਸ਼ ਖੁਰਾਨਾ ਖ਼ਿਲਾਫ਼ ਦਿੱਲੀ ਸਰਕਾਰ ਦੇ ਸਕੂਲਾਂ ਦੀ ਜਮਾਤਾਂ ਦੇ ਸੰਬੰਧਾ 'ਚ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਲਈ ਸ਼ਿਕਾਇਤ ਦਰਜ ਕੀਤੀ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News