ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਣ ਵਾਲੀ ਪਟੀਸ਼ਨ ਖਾਰਜ, ਪਟੀਸ਼ਨਕਰਤਾ ਨੂੰ ਸੁਪਰੀਮ ਕੋਰਟ ਦਾ ਵੱਡਾ ਸਵਾਲ

Monday, Oct 10, 2022 - 02:07 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਜੱਜ ਐੱਸ.ਕੇ. ਕੌਲ ਅਤੇ ਜੱਜ ਅਭੈ ਐੱਸ. ਓਕਾ ਨੇ ਪਟੀਸ਼ਨਕਰਤਾ ਤੋਂ ਪੁੱਛਿਆ ਕਿ ਇਸ ਨਾਲ ਕਿਹੜਾ ਮੌਲਿਕ ਅਧਿਕਾਰ ਪ੍ਰਭਾਵਿਤ ਹੋ ਰਿਹਾ ਹੈ। ਬੈਂਚ ਨੇ ਕਿਹਾ,''ਕੀ ਇਹ ਅਦਾਲਤ ਦਾ ਕੰਮ ਹੈ? ਤੁਸੀਂ ਅਜਿਹੀਆਂ ਪਟੀਸ਼ਨਾਂ ਦਾਇਰ ਕਿਉਂ ਕਰਦੇ ਹੋ ਕਿ ਸਾਨੂੰ ਉਸ 'ਤੇ ਜੁਰਮਾਨਾ ਲਗਾਉਣਾ ਪਵੇ? ਕਿਹੜੇ ਮੌਲਿਕ ਅਧਿਕਾਰ ਦਾ ਉਲੰਘਣ ਹੋਇਆ? ਕਿਉਂਕਿ ਤੁਸੀਂ ਅਦਾਲਤ ਆਏ ਤਾਂ ਕੀ ਅਸੀਂ ਨਕਾਰਾਤਮਕ ਨਤੀਜੇ ਦੀ ਪਰਵਾਹ ਕੀਤੇ ਬਿਨਾਂ ਇਹ ਕਰੀਏ?''

ਇਹ ਵੀ ਪੜ੍ਹੋ : ਗੁਜਰਾਤ ਤੋਂ ਵੱਡੀ ਖ਼ਬਰ : ਪਾਕਿਸਤਾਨੀ ਕਿਸ਼ਤੀ 'ਚੋਂ ਜ਼ਬਤ ਹੋਈ 360 ਕਰੋੜ ਰੁਪਏ ਦੀ ਹੈਰੋਇਨ

ਪਟੀਸ਼ਨਕਰਤਾ ਵਲੋਂ ਪੇਸ਼ ਹੋਏ ਵਕੀਲ ਨੇ ਅਦਾਲਤ 'ਚ ਕਿਹਾ ਕਿ ਗਊ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਬੈਂਚ ਨੇ ਵਕੀਲ ਨੂੰ ਸਾਵਧਾਨ ਕੀਤਾ ਕਿ ਉਹ ਜੁਰਮਾਨਾ ਲਗਾਏਗੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਟੀਸ਼ਨ ਵਾਪਸ ਲੈ ਲਈ ਅਤੇ ਮਾਮਲੇ ਨੂੰ ਖਾਰਜ ਕਰ ਦਿੱਤਾ। ਸੁਪਰੀਮ ਕੋਰਟ ਗੈਰ-ਸਰਕਾਰੀ ਸੰਗਠਨ ਗਊਵੰਸ਼ ਸੇਵਾ ਸਦਨ ਅਤੇ ਹੋਰ ਦੀ ਇਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ 'ਚ ਕੇਂਦਰ ਨੂੰ ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News