ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 26 ਜੁਲਾਈ ਤੱਕ ਵਧਾਈ
Monday, Jul 22, 2024 - 05:44 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਆਬਕਾਰੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 26 ਜੁਲਾਈ ਤੱਕ ਵਧਾ ਦਿੱਤੀ। ਸਿਸੋਦੀਆ ਨੂੰ ਨਿਆਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਉਸੇ ਦੌਰਾਨ ਹੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਹ ਆਦੇਸ਼ ਪਾਸ ਕੀਤਾ। ਅਦਾਲਤ ਨੇ 30 ਅਪ੍ਰੈਲ ਨੂੰ ਘਪਲੇ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਰਜ ਭ੍ਰਿਸ਼ਟਾਚਾਰ ਅਤੇ ਸੰਬੰਧਤ ਮਨੀ ਲਾਂਡਰਿੰਗ ਮਾਮਲਿਆਂ 'ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਸਿਸੋਦੀਆ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ
ਦੱਸ ਦੇਈਏ ਕਿ ਸੀ.ਬੀ.ਆਈ. ਨੇ ਸ਼ਰਾਬ ਨੀਤੀ ਮਾਮਲੇ 'ਚ ਸਿਸੋਦੀਆ ਦੀ ਭੂਮਿਕਾ ਲਈ 26 ਫਰਵਰੀ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਸੀ.ਬੀ.ਆਈ. ਦੀ ਸ਼ਿਕਾਇਤ ਤੋਂ ਨਿਕਲੇ ਮਨੀ ਲਾਂਡਰਿੰਗ ਦੇ ਮਾਮਲੇ 'ਚ 9 ਮਾਰਚ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਤਿਆਰ ਕਰਨ ਅਤੇ ਉਸ ਨੂੰ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਤ ਹੈ। ਇਸ ਨੀਤੀ ਨੂੰ ਹੁਣ ਰੱਦ ਕੀਤਾ ਜਾ ਚੁੱਕਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e