ਦਿੱਲੀ ਆਬਕਾਰੀ ਘਪਲਾ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 2 ਜੂਨ ਤੱਕ ਵਧੀ
Friday, May 12, 2023 - 12:43 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ 'ਆਪ' ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਸ਼ੁੱਕਰਵਾਰ ਨੂੰ 2 ਜੂਨ ਤੱਕ ਵਧਾ ਦਿੱਤੀ। ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਸਿਸੋਦੀਆ ਦੀ ਨਿਆਇਕ ਹਿਰਾਸਤ ਖ਼ਤਮ ਹੋਣ 'ਤੇ ਅਦਾਲਤ 'ਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ।
ਅਦਾਲਤ ਨੇ 31 ਮਾਰਚ ਨੂੰ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਸੀ ਕਿ ਦਿੱਲੀ ਸਰਕਾਰ 'ਚ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਸਹਿਯੋਗੀਆਂ ਲਈ ਲਗਭਗ 90-100 ਕਰੋੜ ਦੀ ਰਿਸ਼ਵਤ ਦੇ ਭੁਗਤਾਨ ਨਾਲ ਸੰਬੰਧਤ ਅਪਰਾਧਕ ਸਾਜਿਸ਼ 'ਚ 'ਸਭ ਤੋਂ ਮਹੱਤਵਪੂਰਨ ਅਤੇ ਮੁੱਖ ਭੂਮਿਕਾ' ਨਿਭਾਈ। ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ 2021-22 ਦੇ ਨਿਰਮਾਣ ਅਤੇ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਦੇ ਦੋਸ਼ 'ਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
