ED ਵਲੋਂ ਜਾਰੀ ਸੰਮਨ ਦੀ ਅਣਦੇਖੀ ਮਾਮਲੇ ''ਚ ਕੋਰਟ ਨੇ ਕੇਜਰੀਵਾਲ ਨੂੰ ਜਵਾਬ ਦਾਖ਼ਲ ਕਰਨ ਲਈ ਦਿੱਤਾ ਸਮਾਂ
Wednesday, Apr 24, 2024 - 05:51 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਜਾਰੀ ਸੰਮਨ ਨੂੰ ਨਜ਼ਰਅੰਦਾਜ ਕਰਨ ਨੂੰ ਲੈ ਕੇ ਇਕ ਆਦੇਸ਼ ਖ਼ਿਲਾਫ਼ ਮੁੜ ਵਿਚਾਰ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਕੇਜਰੀਵਾਲ ਦੀਆਂ 2 ਪਟੀਸ਼ਨਾਂ 'ਤੇ ਏਜੰਸੀ ਦੇ ਜਵਾਬ 'ਤੇ ਪ੍ਰਤੀਕਿਰਿਆ ਦੇਣ ਲਈ 'ਆਪ' ਨੇਤਾ ਨੂੰ ਸਮਾਂ ਦਿੱਤਾ ਹੈ। ਈ.ਡੀ. ਦੀ ਸ਼ਿਕਾਇਤ 'ਤੇ ਇਕ ਮੈਜਿਸਟ੍ਰੇਟ ਅਦਾਲਤ ਨੇ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਸੀ ਅਤੇ ਉਨ੍ਹਾਂ ਖ਼ਿਲਾਫ਼ ਇਕ ਆਦੇਸ਼ ਪਾਸ ਕੀਤਾ ਸੀ, ਜਿਸ ਨੂੰ ਚੁਣੌਤੀ ਦਿੰਦੇ ਹੋਏ 'ਆਪ' ਨੇਤਾ ਨੇ ਵਿਸ਼ੇਸ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
ਈ.ਡੀ. ਨੇ ਮਾਮਲੇ 'ਚ ਜਾਰੀ ਸੰਮਨ ਤੋਂ ਬਚਣ ਲਈ ਕੇਜਰੀਵਾਲ ਖ਼ਿਲਾਫ਼ ਮੈਜਿਸਟ੍ਰੇਟ ਅਦਾਲਤ 'ਚ ਸ਼ਿਕਾਇਤ ਕੀਤੀ ਸੀ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਜਰੀਵਾਲ ਦੀ ਅਪੀਲ 'ਤੇ ਈ.ਡੀ. ਦੇ ਜਵਾਬ ਮਿਲਣ ਤੋਂ ਬਾਅਦ 'ਆਪ' ਕਨਵੀਨਰ ਨੂੰ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ ਹੈ ਕੇਜਰੀਵਾਲ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਈ.ਡੀ. ਮਾਮਲੇ 'ਚ 'ਆਪ' ਨੇਤਾ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਇਸ ਲਈ ਉਨ੍ਹਾਂ ਨੂੰ ਹੁਣ ਇਸ ਬਾਰੇ ਉਨ੍ਹਾਂ ਤੋਂ ਕੋਈ ਨਿਰਦੇਸ਼ ਨਹੀਂ ਮਿਲਿਆ, ਇਸ ਲਈ ਜਵਾਬ ਦਾਖ਼ਲ ਕਰਨ ਲਈ ਸਮਾਂ ਚਾਹੀਦਾ, ਜਿਸ ਤੋਂ ਬਾਅਦ ਅਦਾਲਤ ਨੇ ਇਹ ਆਦੇਸ਼ ਦਿੱਤਾ। ਅਦਾਲਤ ਹੁਣ 14 ਮਈ ਨੂੰ ਪਟੀਸ਼ਨ 'ਤੇ ਸੁਣਵਾਈ ਕਰੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e