'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਅਦਾਲਤ ਨੇ 27 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
Friday, Oct 13, 2023 - 03:32 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਾਮਲੇ 'ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੂੰ ਸ਼ੁੱਕਰਵਾਰ ਨੂੰ 27 ਅਕਤੂਬਰ ਤੱਕ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ। ਈ.ਡੀ. ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਸਿੰਘ ਨੂੰ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : 'AAP' ਦਾ ਗੰਭੀਰ ਦੋਸ਼, ਭਾਜਪਾ ਦੇ ਇਸ਼ਾਰੇ 'ਤੇ ਸੰਜੇ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚ ਰਹੀ ED
ਏਜੰਸੀ ਨੇ ਰਾਜ ਸਭਾ ਮੈਂਬਰ ਸਿੰਘ ਨੂੰ ਚਾਰ ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਸਿੰਘ ਨੇ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਨਾਲ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਪਾਰੀਆਂ ਅਤੇ ਪਰਚੂਨ ਵਪਾਰੀਆਂ ਨੂੰ ਵਿੱਤੀ ਲਾਭ ਹੋਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8