ਪਟਨਾ ’ਚ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

Friday, Apr 25, 2025 - 11:59 PM (IST)

ਪਟਨਾ ’ਚ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਪਟਨਾ, (ਭਾਸ਼ਾ)– ਬਿਹਾਰ ਦੀ ਰਾਜਧਾਨੀ ਪਟਨਾ ਵਿਚ ਸ਼ੁੱਕਰਵਾਰ ਨੂੰ ਇਕ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧ ਮਕੀ ਦੇਣ ਵਾਲੀ ਇਕ ਈਮੇਲ ਨੇ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੁਸ਼ਕਲ ਵਿਚ ਪਾ ਦਿੱਤਾ। ਹਾਲਾਂਕਿ ਘਟਨਾ ਵਾਲੀ ਜਗ੍ਹਾ ’ਤੇ ਪੁਲਸ ਟੀਮ ਦੀ ਅਗਵਾਈ ਕਰਨ ਵਾਲੀ ਅਧਿਕਾਰੀ ਦੀਕਸ਼ਾ ਨੇ ਕਿਹਾ ਕਿ ਈਮੇਲ ਫਰਜ਼ੀ ਲੱਗ ਰਹੀ ਹੈ ਅਤੇ ਭੇਜਣ ਵਾਲੇ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ’ਤੇ ਅਸੀਂ ਏ. ਟੀ. ਐੱਮ. ਅਤੇ ਬੰਬ ਨਸ਼ਟ ਕਰਨ ਵਾਲੀ ਟੀਮ ਨੂੰ ਬੁਲਾਇਆ। ਕੰਪਲੈਕਸ ਵਿਚ ਕਿਤੇ ਵੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ।


author

Rakesh

Content Editor

Related News