ਅਦਾਲਤ ਨੇ ਚਿਦਾਂਬਰਮ ਨੂੰ ਮਨੀ ਲਾਂਡਰਿੰਗ ਮਾਮਲੇ ''ਚ 14 ਅਕਤੂਬਰ ਨੂੰ ਪੇਸ਼ ਹੋਣ ਲਈ ਵਾਰੰਟ ਕੀਤਾ ਜਾਰੀ
Friday, Oct 11, 2019 - 05:30 PM (IST)

ਨਵੀਂ ਦਿੱਲੀ—ਦਿੱਲੀ ਦੀ ਇੱਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਵੱਲੋਂ ਦਰਜ ਆਈ. ਐੱਨ. ਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ 14 ਅਕਤੂਬਰ ਨੂੰ ਪੇਸ਼ ਹੋਣ ਲਈ ਵਾਰੰਟ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚੀਫ ਜਸਟਿਸ ਅਜੈ ਕੁਮਾਰ ਕੁਹਾਰ ਨੇ ਵਾਰੰਟ ਜਾਰੀ ਕੀਤਾ ਅਤੇ ਚਿਦਾਂਬਰਮ ਨੂੰ 14 ਅਕਤੂਬਰ ਨੂੰ ਦੁਪਹਿਰ 3 ਵਜੇ ਅਦਾਲਤ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਈ. ਡੀ. ਨੇ ਇਸ ਮਾਮਲੇ 'ਚ ਪੇਸ਼ੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਏਜੰਸੀ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਚਿਦਾਂਬਰਮ ਨੂੰ ਹਿਰਾਸਤ 'ਚ ਲੈ ਕੇ ਪੁੱਛ ਗਿੱਛ ਕਰਨ ਦੀ ਜਰੂਰਤ ਹੈ। ਦੱਸਣਯੋਗ ਹੈ ਕਿ ਚਿਦਾਂਬਰਮ ਸੀ. ਬੀ. ਆਈ ਵੱਲੋਂ ਦਰਜ ਆਈ. ਐੱਨ. ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਫਿਲਹਾਲ ਤਿਹਾੜ ਜੇਲ 'ਚ ਬੰਦ ਹੈ।