ਸਿੱਖ ਕਤਲੇਆਮ : ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ''ਤੇ 16 ਅਗਸਤ ਨੂੰ ਫ਼ੈਸਲਾ ਸੁਣ ਸਕਦੀ ਹੈ ਅਦਾਲਤ

Friday, Aug 02, 2024 - 05:15 PM (IST)

ਸਿੱਖ ਕਤਲੇਆਮ : ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ''ਤੇ 16 ਅਗਸਤ ਨੂੰ ਫ਼ੈਸਲਾ ਸੁਣ ਸਕਦੀ ਹੈ ਅਦਾਲਤ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ 1984 ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਸਾਹਮਣੇ ਤਿੰਨ ਵਿਅਕਤੀਆਂ ਦੇ ਕਤਲ ਨਾਲ ਸੰਬੰਧਤ ਮਾਮਲੇ 'ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ਬਾਰੇ ਆਪਣਾ ਆਦੇਸ਼ 16 ਅਗਸਤ ਨੂੰ ਪਾਸ ਕਰ ਸਕਦੀ ਹੈ। ਇਹ ਆਦੇਸ਼ ਸ਼ੁੱਕਰਵਾਰ ਨੂੰ ਆਉਣ ਵਾਲਾ ਸੀ ਪਰ ਇਸ ਨੂੰ ਟਾਲ ਦਿੱਤਾ ਗਿਆ, ਕਿਉਂਕਿ ਵਿਸ਼ੇਸ਼ ਸੀ.ਬੀ.ਆਈ. ਜੱਜ ਰਾਕੇਸ਼ ਸਿਆਲ ਛੁੱਟੀ 'ਤੇ ਸਨ। ਜੱਜ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। 

ਇਕ ਗਵਾਹ ਨੇ ਪਹਿਲੇ ਦੋਸ਼ ਪੱਤਰ 'ਚ ਕਿਹਾ ਸੀ ਕਿ ਟਾਈਟਲਰ ਇਕ ਨਵੰਬਰ 1984 ਨੂੰ ਗੁਰਦੁਆਰੇ ਦੇ ਸਾਹਮਣੇ ਇਕ ਸਫੈਦ ਅੰਬੈਸਡਰ ਕਾਰ ਤੋਂ ਬਾਹਰ ਨਿਕਲੇ ਅਤੇ ਭੀੜ ਨੂੰ ਇਹ ਕਹਿ ਕੇ ਉਕਸਾਇਆ ਕਿ 'ਸਿੱਖਾਂ ਨੂੰ ਮਾਰ ਦਿਓ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰ ਦਿੱਤਾ ਹੈ', ਜਿਸ ਕਾਰਨ ਤਿੰਨ ਲੋਕਾਂ ਦਾ ਕਤਲ ਹੋਇਆ। ਪਿਛਲੇ ਸਾਲ ਅਗਸਤ 'ਚ ਇਕ ਸੈਸ਼ਨ ਅਦਾਲਤ ਨੇ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ਰਾਸ਼ੀ 'ਤੇ ਟਾਈਟਲਰ ਨੂੰ ਪੇਸ਼ਗੀ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਟਾਈਟਲਰ 'ਤੇ ਕੁਝ ਸ਼ਰਤਾਂ ਵੀ ਲਗਾਈਆਂ ਸਨ, ਜਿਸ 'ਚ ਇਹ ਵੀ ਸ਼ਾਮਲ ਸੀ ਕਿ ਉਹ ਮਾਮਲੇ ਦੇ ਸਬੂਤਾਂ ਨਾਲ ਛੇੜਛਾੜ ਨਹੀਂ ਕਰਨਗੇ ਅਤੇ ਬਿਨਾਂ ਮਨਜ਼ੂਰੀ ਦੇ ਦੇਸ਼ ਨਹੀਂ ਛੱਡਣਗੇ। ਏਜੰਸੀ ਨੇ ਟਾਈਟਲਰ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 147,109 ਅਤੇ 302 ਦੇ ਅਧੀਨ ਦੋਸ਼ ਲਗਾਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News