ਜਨਤਕ ਨਹੀਂ ਕੀਤਾ ਜਾ ਸਕਦਾ PM ਦੇ ਦੌਰਿਆਂ ਦਾ ਵੇਰਵਾ ; ਦਿੱਲੀ ਹਾਈ ਕੋਰਟ

Thursday, Oct 22, 2026 - 10:52 AM (IST)

ਜਨਤਕ ਨਹੀਂ ਕੀਤਾ ਜਾ ਸਕਦਾ PM ਦੇ ਦੌਰਿਆਂ ਦਾ ਵੇਰਵਾ ; ਦਿੱਲੀ ਹਾਈ ਕੋਰਟ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਵੇਰਵਾ ਜਨਤਕ ਨਹੀਂ ਕੀਤਾ ਜਾ ਸਕਦਾ। ਹਾਈ ਕੋਰਟ ਨੇ ਭਾਰਤੀ ਹਵਾਈ ਫੌਜ ਦੇ ਜਹਾਜ਼ ਰਾਹੀਂ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੇ ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਦੇ ਹੁਕਮ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਇਸ ਨਾਲ ਰਾਸ਼ਟਰੀ ਸੁਰੱਖਿਆ ਅਤੇ ਪ੍ਰਧਾਨ ਮੰਤਰੀ ਦੀ ਜਾਨ ਅਤੇ ਸੁਰੱਖਿਆ ’ਤੇ ਅਸਰ ਪੈ ਸਕਦਾ ਹੈ। ਅਦਾਲਤ ਨੇ ਕਿਹਾ ਕਿ ਬਿਨੈਕਾਰ ਇਹ ਸਾਬਤ ਕਰਨ ਵਿਚ ਅਸਫਲ ਰਿਹਾ ਕਿ ਇਸ ਜਾਣਕਾਰੀ ਦਾ ਖੁਲਾਸਾ ਕਰਨ ਲਈ ਕੋਈ ਵੱਡਾ ਜਨਤਕ ਹਿੱਤ ਹੈ।

ਜਸਟਿਸ ਅਮਿਤ ਮਹਾਜਨ ਨੇ ਹੁਕਮ ਵਿਚ ਕਿਹਾ ਕਿ ਸਿਰਫ਼ ਇਸ ਤੱਥ ਨਾਲ ਕਿ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ’ਤੇ ਸਰਕਾਰੀ ਪੈਸਾ ਖਰਚ ਕੀਤਾ ਗਿਆ ਹੈ, ਅਜਿਹੀ ਜਾਣਕਾਰੀ ਦਾ ਖੁਲਾਸਾ ਕਰਨਾ ਵਾਜਿਬ ਨਹੀਂ ਹੋ ਜਾਂਦਾ। ਅਦਾਲਤ ਨੇ ਇਹ ਵੀ ਕਿਹਾ ਕਿ ਸੀ. ਆਈ. ਸੀ. ਦੇ ਉਸ ਹੁਕਮ ਵਿਚ ਖਾਮੀ ਸੀ, ਜਿਸ ਵਿਚ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਨਾਲ ਸਬੰਧਤ ‘ਸਪੈਸ਼ਲ ਫਾਰੇਨ ਰਿਟਰਨਜ਼’ (ਐੱਸ. ਐੱਫ. ਆਰ)-2 ਦਾ ਵੇਰਵਾ ਜਨਤਕ ਕਰਨ ਦਾ ਹੁਕਮ ਦਿੱਤਾ ਗਿਆ ਸੀ।


author

Harpreet SIngh

Content Editor

Related News