ਅੰਧਵਿਸ਼ਵਾਸ ਮਿਟਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕਿਹਾ- ਸੰਸਦ ਨੂੰ ਕਰਨੀ ਚਾਹੀਦੀ ਹੈ ਦਖ਼ਲਅੰਦਾਜ਼ੀ
Friday, Aug 02, 2024 - 02:05 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਅੰਧਵਿਸ਼ਵਾਸ, ਜਾਦੂ-ਟੂਣੇ ਅਤੇ ਇਸ ਤਰ੍ਹਾਂ ਦੀ ਹੋਰ ਪ੍ਰਥਾਵਾਂ ਦੇ ਖ਼ਾਤਮੇ ਲਈ ਕੇਂਦਰ ਅਤੇ ਸੂਬਿਆਂ ਨੂੰ ਉੱਚਿਤ ਕਦਮ ਚੁੱਕਣ ਲਈ ਨਿਰਦੇਸ਼ ਦੇਣ ਦੀ ਅਪੀਲ ਵਾਲੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਅੰਧਵਿਸ਼ਵਾਸ ਨੂੰ ਖ਼ਤਮ ਕਰਨ ਦਾ ਉਪਾਅ ਸਿੱਖਿਆ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਚ ਸੰਸਦ ਨੂੰ ਦਖ਼ਲਅੰਦਾਜੀ ਕਰਨਾ ਚਾਹੀਦਾ। ਬੈਂਚ ਨੇ ਕਿਹਾ,''ਅਸੀਂ ਇਹ ਆਦੇਸ਼ ਕਿਵੇਂ ਜਾਰੀ ਕਰ ਸਕਦੇ ਹਨ ਕਿ ਵਿਗਿਆਨੀ ਸੋਚ ਵਿਕਸਿਤ ਕਰਨ ਅਤੇ ਅੰਧਵਿਸ਼ਵਾਸ ਨੂੰ ਖ਼ਤਮ ਕਰਨ ਲਈ ਕਦਮ ਚੁੱਕੇ ਜਾਣ। ਸੰਵਿਧਾਨ ਨਿਰਮਾਤਾਵਾਂ ਨੇ ਇਹ ਸਭ ਰਾਜ ਨੀਤੀ ਦੇ ਨਿਰਦੇਸ਼ਕ ਸਿਧਾਂਤਾਂ 'ਚ ਸ਼ਾਮਲ ਕੀਤਾ ਸੀ।'' ਬੈਂਚ ਵਲੋਂ ਮਾਮਲੇ 'ਤੇ ਸੁਣਵਾਈ ਤੋਂ ਇਨਕਾਰ ਕਰਨ ਤੋਂ ਬਾਅਦ ਪਟੀਸ਼ਨਕਰਤਾ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਨੇ ਪਟੀਸ਼ਨ ਵਾਪਸ ਲੈ ਲਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8