ਕਾਂਝਵਾਲਾ ਮਾਮਲਾ: ਅਦਾਲਤ ਵੱਲੋਂ ਮੁਲਜ਼ਮ ਦੀਪਕ ਦੀ ਜ਼ਮਾਨਤ ਪਟੀਸ਼ਨ ਖਾਰਜ
Saturday, Jan 21, 2023 - 12:27 AM (IST)
ਨਵੀਂ ਦਿੱਲੀ (ਭਾਸ਼ਾ)- ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਕਾਂਝਵਾਲਾ ਮਾਮਲੇ ਦੇ ਇਕ ਮੁਲਜ਼ਮ ਦੀਪਕ ਖੰਨਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ। ਸੈਸ਼ਨ ਅਦਾਲਤ ਨੂੰ ਸ਼ੁੱਕਰਵਾਰ ਨੂੰ ਦੱਸਿਆ ਗਿਆ ਕਿ ਦਿੱਲੀ ਪੁਲਸ ਨੇ ਕਾਂਝਵਾਲਾ ਮਾਮਲੇ ਵਿਚ ਆਈ.ਪੀ.ਸੀ. ਦੀ ਧਾਰਾ 302 (ਕਤਲ) ਦਾਇਰ ਕੀਤਾ ਹੈ। ਐਡੀਸ਼ਨਲ ਸੈਸ਼ਨ ਜੱਜ ਸੁਸ਼ੀਲ ਬਾਲਾ ਡਾਗਰ ਨੇ ਇਸਤਗਾਸਾ ਪੱਖ ਵੱਲੋਂ ਇਹ ਦੱਸਣ ਤੋਂ ਬਾਅਦ ਮਾਮਲੇ ਦੇ ਇਕ ਮੁਲਜ਼ਮ ਦੀਪਕ ਖੰਨਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਕਿ ਜਾਂਚ ਅਹਿਮ ਪੜਾਅ 'ਤੇ ਹੈ।
ਇਹ ਖ਼ਬਰ ਵੀ ਪੜ੍ਹੋ - ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ 'ਚ ਪ੍ਰਿੰਸੀਪਲ ਦੀ ਮੌਤ, ਬੱਚੇ ਦੀ ਦਵਾਈ ਲੈਣ ਜਾ ਰਹੇ ਪਰਿਵਾਰਕ ਮੈਂਬਰ ਵੀ ਹੋਏ ਜ਼ਖ਼ਮੀ
ਜ਼ਿਕਰਯੋਗ ਹੈ ਕਿ 1 ਜਨਵਰੀ ਨੂੰ ਸਵੇਰੇ ਕਾਂਝਵਾਲਾ 'ਚ ਅੰਜਲੀ ਸਿੰਘ (20) ਦੀ ਸਕੂਟੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਸ ਨੂੰ ਤਕਰੀਬਨ 12 ਕਿਲੋਮੀਟਰ ਤਕ ਘੜੀਸ ਕੇ ਲੈ ਗਈ। ਇਸ ਘਟਨਾ ਵਿਚ ਲੜਕੀ ਦੀ ਮੌਤ ਹੋ ਗਈ ਸੀ। ਸੁਣਵਾਈ ਦੌਰਾਨ ਇਸਤਗਾਸਾ ਪੱਖ ਨੇ ਕਿਹਾ ਕਿ ਮਾਮਲੇ ਵਿਚ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਲਾਗੂ ਕੀਤੀ ਗਈ ਹੈ। ਇਸਤਗਾਸਾ ਪੱਖ ਨੇ ਕਿਹਾ ਕਿ ਮਾਮਲਾ ਜਾਂਚ ਦੇ ਅਹਿਮ ਪੜਾਅ 'ਤੇ ਹੈ।
ਇਹ ਖ਼ਬਰ ਵੀ ਪੜ੍ਹੋ - ਪਤੀ ਦੇ ਸ਼ੱਕ ਕਾਰਨ ਉਜੜਿਆ ਹੱਸਦਾ-ਵਸਦਾ ਪਰਿਵਾਰ, ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਕਰ 'ਤਾ ਕਤਲ
ਖੰਨਾ ਦੇ ਵਕੀਲ ਨੇ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਕਿ ਮੁਲਜ਼ਮ ਕਾਰ ਵਿਚ ਮੌਜੂਦ ਨਹੀਂ ਸੀ ਅਤੇ ਆਪਣੇ ਘਰ ਸੀ। 2 ਜਨਵਰੀ ਨੂੰ ਪੁਲਸ ਨੇ ਇਸ ਮਾਮਲੇ 'ਚ ਦੀਪਕ ਖੰਨਾ (26), ਅਮਿਤ ਖੰਨਾ (25), ਕ੍ਰਿਸ਼ਨਾ (27), ਮਿਥੁਨ (26) ਅਤੇ ਮਨੋਜ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਕ ਹੋਰ ਮੁਲਜ਼ਮ ਅੰਕੁਸ਼ ਨੇ 6 ਜਨਵਰੀ ਨੂੰ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਉਸ ਨੂੰ ਅਗਲੇ ਦਿਨ ਜ਼ਮਾਨਤ ਮਿਲ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।