ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ’ਤੇ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

06/14/2022 3:42:50 PM

ਨਵੀਂ ਦਿੱਲੀ– ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ’ਤੇ ਮੰਗਲਵਾਰ ਯਾਨੀ ਕਿ ਅੱਜ ਸੁਣਵਾਈ ਹੋਈ। ਦਿੱਲੀ ਦੀ ਇਕ ਅਦਾਲਤ ਨੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਜੈਨ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਹੈ। 

ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਈਡੀ ਨਾਲ ਹੀ ਜੈਨ ਦੇ ਵਕੀਲ ਦੀਆਂ ਦਲੀਲਾਂ ਨੂੰ ਸੁਣਨ ਮਗਰੋਂ ਆਪਣਾ 18 ਆਦੇਸ਼ ਸੁਰੱਖਿਅਤ ਰੱਖ ਲਿਆ। ਜਿਸ ਦਾ ਮਤਲਬ ਹੈ ਕਿ ਕੋਰਟ 18 ਜੂਨ ਨੂੰ ਆਪਣਾ ਫ਼ੈਸਲਾ ਸੁਣਾਏਗੀ, ਜਿਸ ’ਚ ਪਤਾ ਲੱਗੇਗਾ ਕਿ ਜੈਨ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ? ਈਡੀ ਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੀ ਅਪਰਾਧਕ ਧਾਰਾਵਾਂ ਤਹਿਤ ਜੈਨ ਨੂੰ ਹਿਰਾਸਤ ’ਚ ਲਿਆ ਸੀ। ਉਹ ਅਜੇ ਵੀ ਨਿਆਇਕ ਹਿਰਾਸਤ ’ਚ ਹਨ। ਦੱਸ ਦੇਈਏ ਕਿ ਜੈਨ ਨੂੰ ਈਡੀ ਨੇ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਈਡੀ ਦੀ ਹਿਰਾਸਤ ’ਚ ਹਨ।


Tanu

Content Editor

Related News