SC ਨੇ ਅਤੀਕ ਅਹਿਮਦ, ਅਸ਼ਰਫ਼ ਦੇ ਕਤਲ ਤੋਂ ਬਾਅਦ ਚੁੱਕੇ ਗਏ ਕਦਮਾਂ ''ਤੇ UP ਸਰਕਾਰ ਤੋਂ ਮੰਗੀ ਰਿਪੋਰਟ

04/28/2023 2:06:22 PM

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ, ਪ੍ਰਯਾਗਰਾਜ 'ਚ ਗੈਂਗਸਟਰ ਤੋਂ ਨੇਤਾ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੇ ਕਤਲ ਤੋਂ ਬਾਅਦ ਚੁੱਕੇ ਗਏ ਕਦਮਾਂ 'ਤੇ ਇਕ ਸਥਿਤੀ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ। ਜੱਜ ਐੱਸ. ਰਵਿੰਦਰ ਭੱਟ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਨੇ ਝਾਂਸੀ 'ਚ ਪੁਲਸ ਨਾਲ ਹੋਏ ਉਸ ਮੁਕਾਬਲੇ ਦੇ ਸੰਬੰਧ 'ਚ ਵੀ ਉੱਤਰ ਪ੍ਰਦੇਸ਼ ਸਰਕਾਰ ਤੋਂ ਰਿਪੋਰਟ ਮੰਗੀ, ਜਿਸ 'ਚ ਅਤੀਕ ਅਹਿਮਦ ਦਾ ਪੁੱਤ ਅਸਦ ਮਾਰਿਆ ਗਿਆ ਸੀ।

ਉੱਤਰ ਪ੍ਰਦੇਸ਼ ਪੁਲਸ ਦੇ ਵਿਸ਼ੇਸ਼ ਕਾਰਜ ਬਲ (ਐੱਸ.ਟੀ.) ਦੇ ਦਲ ਨੇ ਅਸਦ ਨੂੰ 13 ਅਪ੍ਰੈਲ ਨੂੰ ਇਕ ਮੁਕਾਬਲੇ 'ਚ ਮਾਰ ਸੁੱਟਿਆ ਸੀ। ਇਸ ਦੇ 2 ਦਿਨ ਬਾਅਦ ਅਤੀਕ ਅਹਿਮਦ ਅਤੇ ਅਸ਼ਰਫ਼ ਦਾ ਮੀਡੀਆ ਕਰਮੀ ਬਣ ਕੇ ਆਏ ਤਿੰਨ ਲਕਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਕਤਲ ਉਸ ਸਮੇਂ ਕੀਤਾ ਗਿਆ ਸੀ, ਜਦੋਂ ਦੋਹਾਂ ਨੂੰ ਪੁਲਸ ਦੀ ਸੁਰੱਖਿਆ 'ਚ ਮੈਡੀਕਲ ਜਾਂਚ ਲਈ ਪ੍ਰਯਾਗਰਾਜ ਦੇ ਇਕ ਮੈਡੀਕਲ ਕਾਲਜ ਲਿਜਾਇਆ ਜਾ ਰਿਹਾ ਸੀ। ਸੁਪਰੀਮ ਕੋਰਟ ਵਕੀਲ ਵਿਸ਼ਾਲ ਤਿਵਾੜੀ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ 'ਚ 2017 ਦੇ ਬਾਅਦ ਤੋਂ ਉੱਤਰ ਪ੍ਰਦੇਸ਼ 'ਚ ਹੋਏ 183 ਪੁਲਸ ਮੁਕਾਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ।

DIsha

This news is Content Editor DIsha