SC ਨੇ ਦਿੱਲੀ-NCR ''ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੰਗੀ ਰਿਪੋਰਟ
Tuesday, Oct 10, 2023 - 01:20 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਦਿੱਲੀ ਅਤੇ ਨੇੜੇ-ਤੇੜੇ ਦੇ ਇਲਾਕਿਆਂ 'ਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੰਗਲਵਾਰ ਨੂੰ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਤੋਂ ਰਿਪੋਰਟ ਮੰਗੀ। ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਸਰਦੀ ਦੌਰਾਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਅਤੇ ਪਰਾਲੀ ਸਾੜੇ ਜਾਣ ਨੂੰ ਲੈ ਕੇ ਨਿਆਂ ਮਿੱਤਰ ਵਜੋਂ ਸੁਪਰੀਮ ਕੋਰਟ ਦੀ ਮਦਦ ਕਰ ਰਹੀ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਦੀਆਂ ਦਲੀਲਾਂ 'ਤੇ ਗੌਰ ਕੀਤਾ।
ਇਹ ਵੀ ਪੜ੍ਹੋ : ਸਰਕਾਰੀ ਬੰਗਲਾ ਅਲਾਟ ਮਾਮਲੇ 'ਚ ਰਾਘਵ ਚੱਢਾ ਨੇ ਕੀਤਾ ਹਾਈ ਕੋਰਟ ਦਾ ਰੁਖ਼
ਬੈਂਚ ਨੇ ਕਿਹਾ ਕਿ ਨਿਆਂ ਮਿੱਤਰ ਨੇ ਸਰਦੀ ਆਉਣ 'ਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਨੂੰ ਚਿੰਨ੍ਹਿਤ ਕੀਤਾ ਅਤੇ ਕਿਹਾ ਹੈ ਕਿ ਇਹ ਮੁੱਦੇ ਸੀ.ਏ.ਕਿਊ.ਐੱਮ. ਦੇ ਸਾਹਮਣੇ ਹਨ। ਬੈਂਚ ਨੇ ਕਿਹਾ,''ਅਸੀਂ ਸੀ.ਏ.ਕਿਊ.ਐੱਮ. ਤੋਂ ਰਾਜਧਾਨੀ ਅਤੇ ਉਸ ਦੇ ਨੇੜੇ-ਤੇੜੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਬਾਰੇ ਤੁਰੰਤ ਇਕ ਰਿਪੋਰਟ ਪੇਸ਼ ਕਰਨ ਦੀ ਅਪੀਲ ਕਰਦੇ ਹਨ।'' ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਤੈਅ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8