ਮਾਮਲਾ 84 ਦੇ ਦੰਗਿਆਂ ਦਾ: ਸਾਬਕਾ ਕੌਂਸਲਰ ਖੋਖਰ ਦੀ ਪਟੀਸ਼ਨ ’ਤੇ ਅਦਾਲਤ ਨੇ CBI ਤੋਂ ਮੰਗਿਆ ਜਵਾਬ
Saturday, Dec 07, 2024 - 05:45 PM (IST)
ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਵੱਲੋਂ ਦਾਇਰ ਉਸ ਪਟੀਸ਼ਨ ਉੱਤੇ ਸੀ. ਬੀ. ਆਈ. ਤੋਂ ਜਵਾਬ ਮੰਗਿਆ ਹੈ, ਜਿਸ ਵਿਚ ਉਨ੍ਹਾਂ ਨੇ ਉਮਰ ਕੈਦ ਦੀ ਸਜ਼ਾ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਜਸਟਿਸ ਜੇ. ਕੇ. ਮਹੇਸ਼ਵਰੀ ਅਤੇ ਜਸਟਿਸ ਰਾਜੇਸ਼ ਬਿੰਦਲ ਦੀ ਬੈਂਚ ਨੇ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੂੰ ਦੋਸ਼ੀ ਦੇ ਵਿਵਹਾਰ ’ਤੇ ਜੇਲ੍ਹ ਪ੍ਰਸ਼ਾਸਨ ਤੋਂ ਸਰਟੀਫਿਕੇਟ ਲੈਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ
ਇਸ ਮਾਮਲੇ ਦੇ ਸਬੰਧ ਵਿਚ ਭਾਟੀ ਨੇ ਅਦਾਲਤ ਨੂੰ ਦੱਸਿਆ ਕਿ ਖੋਖਰ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਵੀ ਤਿੰਨ ਵਾਰ ਖਾਰਜ ਹੋ ਚੁੱਕੀ ਹੈ। ਖੋਖਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵੀ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਇਸ ਮਾਮਲੇ ਵਿਚ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਮੰਡੋਲੀ ਜੇਲ੍ਹ ਵਿਚ ਕੋਵਿਡ ਨਾਲ ਮੌਤ ਹੋ ਗਈ ਸੀ, ਜਿਸ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। 17 ਦਸੰਬਰ, 2018 ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕੁਮਾਰ ਅਤੇ ਖੋਖਰ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ - ਸਕੂਲੇ ਪੜਾਉਂਦੇ ਘਰਵਾਲੇ ਨਾਲ ਲੜ ਪਈਆਂ ਮਾਵਾਂ-ਧੀਆਂ, ਸਵੇਰੇ ਸਕੂਲ ਬਾਹਰੋਂ ਮਿਲਿਆ ਲਾਸ਼ਾਂ, ਫੈਲੀ ਸਨਸਨੀ
ਦਿੱਲੀ ਹਾਈ ਕੋਰਟ ਨੇ 2018 ਵਿੱਚ ਖੋਖਰ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਅਤੇ ਕੁਮਾਰ ਨੂੰ ਬਰੀ ਕਰਨ ਦੇ 2013 ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ। ਇਹ ਮਾਮਲਾ 1-2 ਨਵੰਬਰ 1984 ਨੂੰ ਦੱਖਣ-ਪੱਛਮੀ ਦਿੱਲੀ ਦੀ ਪਾਲਮ ਕਲੋਨੀ ਦੇ ਰਾਜ ਨਗਰ ਪਾਰਟ-1 ਵਿੱਚ ਪੰਜ ਸਿੱਖਾਂ ਦੇ ਕਤਲ ਅਤੇ ਰਾਜ ਨਗਰ ਪਾਰਟ-2 ਵਿੱਚ ਇੱਕ ਗੁਰਦੁਆਰੇ ਨੂੰ ਅੱਗ ਲਾਉਣ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ - ਝੂਲਾ ਬਣਿਆ ਜਾਨ ਦਾ ਦੁਸ਼ਮਣ! 30 ਸੈਕੰਡ ਤਕ ਲਟਕਦੀ ਰਹੀ ਕੁੜੀ, ਰੌਂਦੀ ਹੋਈ ਮਾਰਦੀ ਰਹੀ ਚੀਕਾਂ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8