ਅਦਾਲਤ ਨੇ ਡਾਕਟਰ ਨਾਲ ਸਲਾਹ ਕਰਨ ਦੀ ਕੇਜਰੀਵਾਲ ਦੀ ਅਪੀਲ ''ਤੇ ED ਤੋਂ ਮੰਗਿਆ ਜਵਾਬ
Tuesday, Apr 16, 2024 - 05:51 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਆਪਣੇ ਨਿਯਮਿਤ ਡਾਕਟਰ ਨਾਲ ਸਲਾਹ ਕਰਨ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਪੀਲ ਸੰਬੰਧੀ ਅਰਜ਼ੀ 'ਤੇ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਆਪਣਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਸਾਹਮਣੇ ਦਾਇਰ ਆਪਣੀ ਅਰਜ਼ੀ 'ਚ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਬਲੱਡ ਸ਼ੂਗਰ ਦਾ ਪੱਧਰ ਘੱਟ-ਵੱਧ ਰਿਹਾ ਹੈ ਅਤੇ ਉਹ ਆਪਣੇ ਨਿਯਮਿਤ ਡਾਕਟਰ ਨਾਲ ਸਲਾਹ ਕਰਨਾ ਚਾਹੁੰਦੇ ਹਨ। ਜੱਜ ਨੇ ਈ.ਡੀ. ਨੂੰ 18 ਅਪ੍ਰੈਲ ਤੱਕ ਉਸ ਦਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਸੰਭਾਵਨਾ ਹੈ ਕਿ ਅਦਾਲਤ ਉਸ ਦਿਨ ਇਸ ਵਿਸ਼ੇ 'ਤੇ ਸੁਣਵਾਈ ਕਰ ਸਕਦੀ ਹੈ।
ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕ ਰਦੇ ਹੋਏ ਈ.ਡੀ. ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਲ੍ਹ 'ਚ ਅਜਿਹੇ ਰੋਗੀਆਂ ਲਈ ਜ਼ਰੂਰੀ ਸਹੂਲਤਾਂ ਹਨ ਅਤੇ ਉੱਥੇ ਉਨ੍ਹਾਂ ਦੀ ਮੈਡੀਕਲ ਜਾਂਚ ਹੋ ਸਕਦੀ ਹੈ। ਕੇਜਰੀਵਾਲ ਦੇ ਵਕੀਲ ਨੇ ਆਪਣੇ ਮੁਵਕਿਲ ਵਲੋਂ ਕਿਹਾ,''ਜੇਕਰ ਮੈਂ ਆਪਣੀ ਸਿਹਤ ਦੀ ਦੇਖਭਾਲ ਕਰ ਰਿਹਾ ਹਾਂ ਤਾਂ ਈ.ਡੀ. ਉਸ ਦਾ ਵਿਰੋਧ ਕਿਉਂ ਕਰ ਰਿਹਾ ਹੈ?'' ਅਦਾਲਤ ਨੇ ਸੋਮਵਾਰ ਨੂੰ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਸੀ। ਈ.ਡੀ. ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਕੇਜਰੀਵਾਲ 'ਤੇ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਤੋਂ ਲੈ ਕੇ ਦਿੱਲੀ ਸ਼ਰਾਬ ਘਪਲੇ ਦੀ ਪੂਰੀ ਸਾਜਿਸ਼ 'ਚ ਸ਼ਾਮਲ ਰਹਿਣ ਦਾ ਦੋਸ਼ ਲਗਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8