14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਤੇ ਗਰਭਵਤੀ ਕਰਨ ਦੇ ਦੋਸ਼ ''ਚ ਅਦਾਲਤ ਨੇ ਸ਼ਖ਼ਸ ਨੂੰ ਸੁਣਾਈ ਮਿਸਾਲੀ ਸਜ਼ਾ

Thursday, Oct 05, 2023 - 04:31 PM (IST)

14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਤੇ ਗਰਭਵਤੀ ਕਰਨ ਦੇ ਦੋਸ਼ ''ਚ ਅਦਾਲਤ ਨੇ ਸ਼ਖ਼ਸ ਨੂੰ ਸੁਣਾਈ ਮਿਸਾਲੀ ਸਜ਼ਾ

ਕੇਰਲ- ਕੇਰਲ ਦੀ ਇਕ ਅਦਾਲਤ ਨੇ ਆਪਣੀ ਪਤਨੀ ਦੀ 14 ਸਾਲਾ ਰਿਸ਼ਤੇ ਦੀ ਭੈਣ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਜ਼ੁਰਮ 'ਚ ਸ਼ਖ਼ਸ ਨੂੰ 80 ਸਾਲ ਦੀ ਸਜ਼ਾ ਸੁਣਾਈ। ਇਹ ਵਾਰਦਾਤ ਇਡੁੱਕੀ ਜ਼ਿਲ੍ਹੇ ਵਿਚ 2020 'ਚ ਵਾਪਰੀ ਸੀ। ਵਿਸ਼ੇਸ਼ ਸਰਕਾਰੀ ਵਕੀਲ ਸ਼ਿਜੋ ਮੋਨ ਜੋਸੇਫ ਨੇ ਅਦਾਲਤ ਦੇ ਹੁਕਮ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਗਈ ਅਤੇ ਇਹ ਸਾਰੀਆਂ ਸਜ਼ਾਵਾਂ ਇਕੱਠੀਆਂ ਚੱਲਣੀਆਂ। 

ਇਹ ਵੀ ਪੜ੍ਹੋ- ਹਿੰਦੂ ਵਿਆਹ 'ਚ ਸੱਤ ਫੇਰੇ ਹੋਣਾ ਲਾਜ਼ਮੀ, ਇਸ ਤੋਂ ਬਿਨਾਂ ਵਿਆਹ ਕਾਨੂੰਨੀ ਨਹੀਂ : ਹਾਈ ਕੋਰਟ

ਲਿਹਾਜ਼ਾ ਉਸ ਨੂੰ 20 ਸਾਲ ਦੀ ਸਜ਼ਾ ਕੱਟਣੀ ਹੋਵੇਗੀ, ਜੋ ਉਸ ਨੂੰ ਇਕ ਧਾਰਾ ਤਹਿਤ ਮਿਲੀ ਸਭ ਤੋਂ ਵੱਡੀ ਸਜ਼ਾ ਹੈ। ਇਡੁੱਕੀ ਦੀ ਫਾਸਟ ਟਰੈਕ ਅਦਾਲਤ ਦੇ ਜੱਜ ਟੀ. ਜੀ. ਵਰਗੀਯ ਨੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਯੌਨ ਸ਼ੋਸ਼ਣ ਨਾਲ ਜੁੜੀਆਂ ਵੱਖ-ਵੱਖ ਧਾਰਾਵਾਂ ਵਿਚ ਵੱਖ-ਵੱਖ ਸਮੇਂ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ-  ਪੁਣੇ ਨਗਰ ਨਿਗਮ ਦੀ ਕਾਰੋਬਾਰੀ ਖ਼ਿਲਾਫ਼ ਸਖ਼ਤ ਕਾਰਵਾਈ, ਠੋਕਿਆ 3 ਕਰੋੜ ਜੁਰਮਾਨਾ, ਜਾਣੋ ਵਜ੍ਹਾ

ਅਦਾਲਤ ਨੇ ਦੋਸ਼ੀ 'ਤੇ 40 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਅਦਾਲਤ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੀੜਤਾ ਦੇ ਮੁੜ ਵਸੇਬੇ ਲਈ 1 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। SPP ਨੇ ਕਿਹਾ ਕਿ ਵਿਅਕਤੀ ਨੇ ਇਹ ਅਪਰਾਧ ਉਦੋਂ ਕੀਤਾ, ਜਦੋਂ ਉਸ ਦੀ ਪਤਨੀ ਘਰ ਵਿਚ ਨਹੀਂ ਸੀ ਅਤੇ ਇਹ ਘਟਨਾ ਉਦੋਂ ਸਾਹਮਣੇ ਆਈ, ਜਦੋਂ ਗਰਭਵਤੀ ਕੁੜੀ ਨੇ ਬੱਚੇ ਨੂੰ ਜਨਮ ਦੇ ਦਿੱਤਾ। ਸਰਕਾਰੀ ਵਕੀਲ ਨੇ ਦੱਸਿਆ ਕਿ ਇਸਤਗਾਸਾ ਪੱਖ ਨੇ ਥਾਣੇ ਵਿਚ ਦਰਜ ਮਾਮਲੇ 'ਚ 23 ਗਵਾਹ ਅਤੇ 27 ਦਸਤਾਵੇਜ਼ ਪੇਸ਼ ਕੀਤੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News