ਮਾਸੂਮ ਬੱਚੀ ਨਾਲ ਜ਼ਬਰ-ਜਿਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ''ਚ ਅਦਾਲਤ ਨੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ
Thursday, Feb 22, 2024 - 04:08 AM (IST)
ਨੈਸ਼ਨਲ ਡੈਸਕ- ਇਕ 3 ਸਾਲਾ ਮਾਸੂਮ ਬੱਚੀ ਨਾਲ ਜ਼ਬਰ-ਜਿਨਾਹ ਕਰ ਕੇ ਉਸ ਦਾ ਕਤਲ ਕਰ ਦੇਣ ਦੇ ਮਾਮਲੇ 'ਚ ਅਦਾਲਤ ਨੇ ਸਖ਼ਤ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਬੁੱਧਵਾਰ ਨੂੰ ਪੁਖਤਾ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਦੋਸ਼ੀ ਨੂੰ ਪੋਕਸੋ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੰਦਿਆਂ ਜੁਰਮਾਨੇ ਅਤੇ ਮੌਤ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਪੀੜਤ ਪਰਿਵਾਰ ਦੇ ਮੁੜ ਵਸੇਬੇ ਲਈ 10 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦੇ ਹੁਕਮ ਵੀ ਦਿੱਤੇ ਹਨ।
ਇਹ ਵੀ ਪੜ੍ਹੋ- ਬੈਂਕ ਮੈਨੇਜਰ ਵੱਲੋਂ ਮਾਰੀ ਕਰੋੜਾਂ ਦੀ ਠੱਗੀ ਦਾ ਮਾਮਲਾ : 2 ਦਿਨਾਂ 'ਚ ਭੈਣ ਦਾ ਵਿਆਹ, ਘਰ ਗਿਰਵੀ ਰੱਖਣ ਦੀ ਆਈ ਨੌਬਤ
ਜ਼ਿਕਰਯੋਗ ਹੈ ਕਿ 11 ਨਵੰਬਰ 2018 ਨੂੰ ਗੁੜਗਾਓਂ ਦੇ ਸੈਕਟਰ 65 ਥਾਣਾ ਇਲਾਕੇ ’ਚ ਆਪਣੇ ਘਰ ਦੇ ਬਾਹਰ 3 ਮਾਸੂਮ ਬੱਚੀਆਂ ਖੇਡ ਰਹੀਆਂ ਸਨ। ਇਸ ਦੌਰਾਨ ਉੱਤਰ ਪ੍ਰਦੇਸ਼ ਮੂਲ ਦਾ ਨੌਜਵਾਨ ਆਇਆ ਅਤੇ ਉਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਆਪਣੇ ਨਾਲ ਚੱਲਣ ਲਈ ਕਿਹਾ। ਉਨ੍ਹਾਂ 'ਚੋਂ 2 ਬੱਚੀਆਂ ਉਸ ਨਾਲ ਜਾਣ ਲਈ ਤਿਆਰ ਨਹੀਂ ਸਨ, ਪਰ ਇਕ 3 ਸਾਲ ਦੀ ਬੱਚੀ ਨੂੰ ਉਹ ਕਿਸੇ ਚੀਜ਼ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ। ਇਸ ਦੌਰਾਨ ਨੌਜਵਾਨ ਨੇ ਬੱਚੀ ਨਾਲ ਜਬਰ-ਜ਼ਨਾਹ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e