ਸੰਜੇ ਰਾਊਤ ਨੂੰ ਕੋਰਟ ਨੇ ਸੁਣਵਾਈ 15 ਦਿਨ ਜੇਲ੍ਹ ਦੀ ਸਜ਼ਾ
Thursday, Sep 26, 2024 - 12:36 PM (IST)
ਮੁੰਬਈ (ਭਾਸ਼ਾ)- ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਭਾਜਪਾ ਨੇਤਾ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਵਲੋਂ ਦਾਇਰ ਮਾਣਹਾਨੀ ਦੇ ਇਕ ਮਾਮਲੇ ਵਿਚ 15 ਦਿਨ ਦੀ ਸਾਧਾਰਨ ਕੈਦ ਦੀ ਸਜ਼ਾ ਸੁਣਾਈ ਹੈ। ਮੈਟਰੋਪੋਲੀਟਨ ਮੈਜਿਸਟ੍ਰੇਟ (ਸਿਵੜੀ ਅਦਾਲਤ) ਨੇ ਰਾਜ ਸਭਾ ਮੈਂਬਰ ਰਾਊਤ ਨੂੰ ਭਾਰਤੀ ਦੰਡਾਵਲੀ ਦੀ ਧਾਰਾ 500 (ਮਾਣਹਾਨੀ ਦੀ ਸਜ਼ਾ) ਦੇ ਤਹਿਤ ਦੋਸ਼ੀ ਠਹਿਰਾਇਆ ਅਤੇ ਉਸ 'ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ। ਮੇਧਾ ਸੋਮਈਆ ਨੇ ਵਕੀਲ ਵਿਵੇਕਾਨੰਦ ਗੁਪਤਾ ਰਾਹੀਂ ਦਰਜ ਕਰਵਾਈ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਸੀ ਕਿ ਰਾਊਤ ਨੇ ਉਸ 'ਤੇ ਅਤੇ ਉਸ ਦੇ ਪਤੀ 'ਤੇ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਮਾਣਹਾਨੀਕਾਰਕ ਦੋਸ਼ ਲਗਾਏ।
ਇਹ ਵੀ ਪੜ੍ਹੋ : ਵੱਡਾ ਹਾਦਸਾ : 25 ਲੋਕਾਂ ਦੀ ਡੁੱਬਣ ਨਾਲ ਹੋਈ ਮੌਤ
ਉਨ੍ਹਾਂ ਕਿਹਾ ਕਿ ਰਾਊਤ ਨੇ ਉਨ੍ਹਾਂ 'ਤੇ ਮੀਰਾ ਭਯੰਦਰ ਨਗਰ ਨਿਗਮ ਦੇ ਅਧਿਕਾਰ ਖੇਤਰ 'ਚ ਕੁਝ ਜਨਤਕ ਪਖਾਨਿਆਂ ਦੇ ਨਿਰਮਾਣ ਅਤੇ ਸਾਂਭ-ਸੰਭਾਲ 'ਤੇ 100 ਕਰੋੜ ਰੁਪਏ ਦੇ ਘਪਲਿਆਂ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ। ਸ਼ਿਕਾਇਤ 'ਚ ਕਿਹਾ ਗਿਆ ਸੀ,''ਦੋਸ਼ੀ ਵਲੋਂ ਮੀਡੀਆ ਨੂੰ ਦਿੱਤੇ ਗਏ ਬਿਆਨ ਆਪਣੇ ਆਪ 'ਚ ਮਾਣਹਾਨੀਕਾਰਕ ਹਨ। ਇਹ ਬਿਆਨ ਆਮ ਜਨਤਾ ਦੀ ਨਜ਼ਰ 'ਚ ਮੇਰੇ ਚਰਿੱਤਰ ਨੂੰ ਖ਼ਰਾਬ ਕਰਨ ਲਈ ਦਿੱਤੇ ਗਏ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8