ਸਿੰਗਾਪੁਰ ਤੋਂ ਪਰਤਦਿਆਂ ਹੀ ਵਧੀਆਂ ਲਾਲੂ ਪ੍ਰਸਾਦ ਯਾਦਵ ਦੀਆਂ ਮੁਸ਼ਕਿਲਾਂ, ਅਦਾਲਤ ਨੇ ਭੇਜਿਆ ਨੋਟਿਸ
Tuesday, Feb 28, 2023 - 01:39 AM (IST)
ਨਵੀਂ ਦਿੱਲੀ: ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸਾਦ ਯਾਦਵ ਸਿੰਗਾਪੁਰ ਤੋਂ ਕਿਡਨੀ ਟਰਾਂਸਪਲਾਂਟ ਕਰਵਾ ਕੇ ਸ਼ਨੀਵਾਰ ਸ਼ਾਮ ਨੂੰ ਭਾਰਤ ਪਰਤੇ। ਇਸ ਦੇ ਨਾਲ ਹੀ ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਦੇ ਬਦਲੇ ਜ਼ਮੀਨ ਨਾਲ ਜੁੜੇ ਕਥਿਤ ਘਪਲੇ ਸਬੰਧੀ ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੇ 14 ਹੋਰਨਾਂ ਨੂੰ ਸੋਮਵਾਰ ਸੰਮਨ ਭੇਜਿਆ।
ਇਹ ਖ਼ਬਰ ਵੀ ਪੜ੍ਹੋ - ਸ਼ਾਰਟ ਸਰਕਟ ਦੀ ਚਿੰਗਾਰੀ ਨੇ 200 ਤੋਂ ਵੱਧ ਦੁਕਾਨਾਂ 'ਚ ਮਚਾਏ ਭਾਂਬੜ, ਕਰੋੜਾਂ ਰੁਪਏ ਦਾ ਨੁਕਸਾਨ
ਇਹ ਮਾਮਲਾ ਪ੍ਰਸਾਦ ਦੇ ਪਰਿਵਾਰ ਨੂੰ ਤੋਹਫ਼ੇ ਵਿਚ ਜਾਂ ਵੇਚੀ ਗਈ ਜ਼ਮੀਨ ਦੇ ਬਦਲੇ ਵਿਚ ਰੇਲਵੇ ਵਿਚ ਕਥਿਤ ਤੌਰ 'ਤੇ ਨੌਕਰੀ ਦਿੱਤੇ ਜਾਣ ਸਬੰਧੀ ਹੈ। ਇਹ ਮਾਮਲਾ ਉਸ ਵੇਲੇ ਦਾ ਹੈ ਜਦੋਂ ਪ੍ਰਸਾਦ 2004 ਤੋਂ 2009 ਵਿਚਾਲੇ ਰੇਲਵੇ ਮੰਤਰੀ ਸਨ।
ਇਹ ਖ਼ਬਰ ਵੀ ਪੜ੍ਹੋ - SpiceJet ਫਲਾਈਟ ਦਾ ਇੰਜਣ ਬਲੇਡ ਟੁੱਟਿਆ, ਕਲਕੱਤਾ ਹਵਾਈ ਅੱਡੇ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਮੁਲਜ਼ਮਾਂ ਨੂੰ 15 ਮਾਰਚ ਨੂੰ ਅਦਾਲਤ ਵਿਚ ਪੇਸ਼ ਦਾ ਨਿਰਦੇਸ਼ ਦਿੱਤਾ ਹੈ। ਜੱਜ ਨੇ ਕਿਹਾ, "ਚਾਰਜਸ਼ੀਟ ਤੇ ਰਿਕਾਰਡ 'ਚ ਮੌਜੂਦ ਦਸਤਾਵੇਜ਼ਾਂ ਅਤੇ ਸਮੱਗਰੀ ਨੂੰ ਵੇਖ ਕੇ ਪਹਿਲੀ ਨਜ਼ਰੇ ਇਹ ਦਿਸਦਾ ਹੈ ਕਿ ਭਾਰਤੀ ਦੰਡਾਵਲੀ ਦੀ ਧਾਰਾ 120ਬੀ, ਧਾਰਾ 420, 467, 468 ਅਤੇ 471 ਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜੁਰਮ ਕੀਤਾ ਗਿਆ। ਇਸ ਲਈ ਇਨ੍ਹਾਂ ਜੁਰਮਾਂ ਦਾ ਨੋਟਿਸ ਲਿਆ ਗਿਆ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।