ਗੈਂਗਸਟਰ ਜੀਵਾ ਦਾ ਪਤਨੀ ਦੀ ਜ਼ਮਾਨਤ ਪਟੀਸ਼ਨ ''ਤੇ ਛੁੱਟੀ ਤੋਂ ਬਾਅਦ ਸੁਣਵਾਈ ਕਰੇਗਾ ਸੁਪਰੀਮ ਕੋਰਟ

06/09/2023 1:59:38 PM

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਇਕ ਅਪਰਾਧਕ ਮਾਮਲੇ 'ਚ ਗੈਂਗਸਟਰ-ਰਾਜਨੇਤਾ ਮੁਖਤਾਰ ਅੰਸਾਰੀ ਦੇ ਸਾਥੀ ਸੰਜੀਵ ਮਾਹੇਸ਼ਵਰੀ ਜੀਵਾ ਦੀ ਪਤਨੀ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਜੀਵਾ ਦੀ ਹਾਲ ਹੀ 'ਚ ਲਖਨਊ ਦੀ ਇਕ ਅਦਾਲਤ ਦੇ ਕੰਪਲੈਕਸ 'ਚ ਗੋਲੀ ਮਾਰ ਕੇ ਕਤਲ ਕੇ ਦਿੱਤਾ ਗਿਆ ਸੀ। ਜੱਜ ਅਨਿਰੁਧ ਬੋਸ ਅਤੇ ਜੱਜ ਰਾਜੇਸ਼ ਬਿੰਦਲ ਦੀ ਬੈਂਚ ਨੇ ਕਿਹਾ ਕਿ ਜੀਵਾ ਦਾ ਅੰਤਿਮ ਸੰਸਕਾਰ ਹੋ ਚੁੱਕਿਆ ਹੈ ਅਤੇ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਜ਼ਰੂਰਤ ਨਹੀਂ ਹੈ। ਬੈਂਚ ਨੇ ਕਿਹਾ,''ਕੱਲ ਇਸ ਆਧਾਰ 'ਤੇ ਪਟੀਸ਼ਨ ਦਾ ਜ਼ਿਕਰ ਕੀਤਾ ਗਿਆ ਸੀ ਕਿ ਪਟੀਸ਼ਨਕਰਤਾ ਪਾਇਲ ਮਾਹੇਸ਼ਵਰੀ ਦੇ ਪਤੀ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ। ਪਟੀਸ਼ਨਕਰਤਾ ਨੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਨੂੰ ਲੈ ਕਿਸੇ ਵੀ ਕਾਰਵਾਈ ਤੋਂ ਸੁਰੱਖਿਆ ਮੰਗੀ ਸੀ।'' ਬੈਂਚ ਨੇ ਕਿਹਾ,''ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਐਡਵੋਕੇਟ ਨੇ ਸਾਨੂੰ ਦੱਸਿਆ ਕਿ ਅੰਤਿਮ ਸੰਸਕਾਰ ਹੋ ਚੁੱਕਿਆ ਹੈ, ਪਟੀਸ਼ਨਕਰਤਾ ਇਸ 'ਚ ਸ਼ਾਮਲ ਨਹੀਂ ਹੋਈ ਅਤੇ ਅੰਤਿਮ ਸੰਸਕਾਰ ਉਸ ਦੇ ਪੁੱਤ ਨੇ ਕੀਤਾ। ਏ.ਏ.ਜੀ. ਅਨੁਸਾਰ ਪੁਲਸ ਨੇ ਯਕੀਨੀ ਕੀਤਾ ਸੀ ਕਿ ਜੇਕਰ ਪਟੀਸ਼ਨਕਰਤਾ ਅੰਤਿਮ ਸੰਸਕਾਰ 'ਚ ਸ਼ਾਮਲ ਹੁੰਦੀ ਤਾਂ ਉਸ ਖ਼ਿਲਾਫ਼ ਕੋਈ ਸਖ਼ਤ ਕਦਮ ਨਹੀਂ ਉਠਾਇਆ ਜਾਂਦਾ। ਲਿਹਾਜ ਸਾਨੂੰ ਇਸ ਮਾਮਲੇ ਨੂੰ ਛੁੱਟੀ ਦੌਰਾਨ ਸੁਣਵਾਈ ਲਈ ਸੂਚੀਬੱਧ ਕਰਨ ਕੋਈ ਜ਼ਰੂਰਤ ਨਹੀਂ ਦਿੱਸਦੀ।''

ਪਾਇਲ ਮਾਹੇਸ਼ਵਰੀ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਸੀ ਕਿ ਜੀਵਾ ਦਾ ਬੁੱਧਵਾਰ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਜੀਵਾ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਪਾਇਲ ਦੀ ਗ੍ਰਿਫ਼ਤਾਰੀ ਤੋਂ ਸੁਰੱਖਿਆ ਮੰਗੀ ਸੀ। ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਸਾਲਿਸੀਟਰ ਜਨਰਲ ਗਰਿਮਾ ਪ੍ਰਸਾਦ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਪਾਇਲ ਮਾਹੇਸ਼ਵਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰੇਗੀ, ਜਿਨ੍ਹਾਂ ਨੇ ਗੈਂਗਸਟਰ ਐਕਟ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਅਤੇ ਆਪਣੇ ਪਤੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਜ਼ਮਾਨਤ ਮੰਗੀ ਸੀ। ਲਖਨਊ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟਣ ਵਾਲੇ ਜੀਵਾ (48) ਦਾ 7 ਜੂਨ ਨੂੰ ਉਸ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਸ ਨੂੰ ਇਕ ਮਾਮਲੇ ਦੀ ਸੁਣਵਾਈ ਲਈ ਲਖਨਊ ਦੀ ਅਦਾਲਤ ਲਿਆਂਦਾ ਗਿਆ ਸੀ।


DIsha

Content Editor

Related News