ਕੇਂਦਰ ਦੇ ਨੋਟਬੰਦੀ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ''ਤੇ 12 ਅਕਤੂਬਰ ਨੂੰ ਸੁਣਵਾਈ ਕਰੇਗਾ SC

Wednesday, Sep 28, 2022 - 12:15 PM (IST)

ਕੇਂਦਰ ਦੇ ਨੋਟਬੰਦੀ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ''ਤੇ 12 ਅਕਤੂਬਰ ਨੂੰ ਸੁਣਵਾਈ ਕਰੇਗਾ SC

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਹ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਕੇਂਦਰ ਦੇ 2016 ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ 12 ਅਕਤੂਬਰ ਨੂੰ ਸੁਣਵਾਈ ਕਰੇਗਾ। ਜੱਜ ਐੱਸ.ਏ. ਨਜ਼ੀਰ ਦੀ ਪ੍ਰਧਾਨਗੀ ਵਾਲੀ ਇਕ ਸੰਵਿਧਾਨਕ ਬੈਂਚ ਨੇ ਕਿਹਾ ਕਿ ਜੇਕਰ ਪਟੀਸ਼ਨਾਂ ਇਕ ਸਿਧਾਂਤਕ ਪ੍ਰਕਿਰਿਆ ਦੀ ਦ੍ਰਿਸ਼ਟੀ ਦਾਇਰ ਕੀਤੀ ਗਈ ਹੈ ਤਾਂ ਇਨ੍ਹਾਂ ਦਾ ਨੋਟਿਸ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ 'ਚ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਮੌਤ

ਇਸ ਬੈਂਚ 'ਚ ਜੱਜ ਬੀ.ਆਰ. ਗਵਈ, ਜੱਜ ਏ.ਐੱਸ. ਬੋਪੰਨਾ, ਜੱਜ ਵੀ. ਰਾਮਸੁਬਰਮਣੀਅਮ ਅਤੇ ਜੱਜ ਬੀ.ਵੀ. ਨਾਗਰਤਨ ਵੀ ਸ਼ਾਮਲ ਰਹੇ। ਬੈਂਚ ਕੇਂਦਰ ਦੇ 8 ਨਵੰਬਰ 2016 ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਸੀ।  

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News