ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਬੁੱਧਵਾਰ ਕਰੇਗਾ ਸੁਣਵਾਈ

Tuesday, Mar 26, 2024 - 06:00 PM (IST)

ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਬੁੱਧਵਾਰ ਕਰੇਗਾ ਸੁਣਵਾਈ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਦਿੱਲੀ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ 'ਚ ਭੇਜ ਦਿੱਤਾ ਸੀ। ਕੇਜਰੀਵਾਲ ਦੀ ਪਟੀਸ਼ਨ ਜੱਜ ਸਵਰਣਕਾਂਤ ਸ਼ਰਮਾ ਦੇ ਸਾਹਮਣੇ ਸੁਣਵਾਈ ਲਈ ਦੁਪਹਿਰ 10.30 ਵਜੇ ਸੂਚੀਬੱਧ ਹੈ। ਪਟੀਸ਼ਨ 'ਚ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਅਪੀਲ ਕੀਤੀ ਗਈ ਹੈ। 

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਨੇ ਆਪਣੀ ਪਟੀਸ਼ਨ ਨਾਲ ਪਿਛਲੇ ਹਫ਼ਤੇ ਹਾਈ ਕੋਰਟ ਦਾ ਰੁਖ ਕੀਤਾ ਸੀ ਪਰ ਸੂਤਰਾਂ ਅਨੁਸਾਰ ਤੁਰੰਤ ਸੁਣਵਾਈ ਦੀ ਉਨ੍ਹਾਂ ਦੀ ਅਪੀਲ ਅਸਵੀਕਾਰ ਕਰ ਦਿੱਤੀ ਗਈ, ਕਿਉਂਕਿ ਹਾਈ ਕੋਰਟ ਹੋਲੀ ਦੇ ਤਿਉਹਾਰ ਨੂੰ ਲੈ ਕੇ ਬੰਦ ਸੀ। ਸ਼ੁੱਕਰਵਾਰ ਨੂੰ ਹੇਠਲੀ ਅਦਾਲਤ ਨੇ ਪੂਰੀ ਪੁੱਛ-ਗਿੱਛ ਲਈ ਕੇਜਰੀਵਾਲ ਨੂੰ 28 ਮਾਰਚ ਤੱਕ ਈ.ਡੀ. ਦੀ ਹਿਰਾਸਤ 'ਚ ਭੇਜ ਦਿੱਤਾ ਸੀ। ਏਜੰਸੀ ਦੀ ਜ਼ਬਰਨ ਕਾਰਵਾਈ ਤੋਂ ਕੇਜਰੀਵਾਲ ਨੂੰ ਸੁਰੱਖਿਆ ਦੇਣ ਨਾਲ ਹਾਈ ਕੋਰਟ ਦੇ ਇਨਕਾਰ ਕਰਨ ਦੇ ਕੁਝ ਹੀ ਘੰਟਿਆਂ ਬਾਅਦ ਈ.ਡੀ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News