ਪਿਆਰ ਸਿਰੇ ਨਾ ਚੜ੍ਹਨ ਤੋਂ ਦੁਖੀ ਚਚੇਰੇ ਭਰਾ-ਭੈਣ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

06/22/2024 12:21:53 PM

ਸ਼ਾਹਜਹਾਂਪੁਰ (ਭਾਸ਼ਾ) - ਸ਼ਾਹਜਹਾਂਪੁਰ ਜ਼ਿਲ੍ਹੇ 'ਚ ਪ੍ਰੇਮ ਸਬੰਧਾਂ ਕਾਰਨ ਕਥਿਤ ਤੌਰ 'ਤੇ ਚਚੇਰੇ ਭਰਾ ਅਤੇ ਭੈਣ ਵਲੋਂ ਇਕੱਠੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ (ਏਐੱਸਪੀ) ਮਨੋਜ ਕੁਮਾਰ ਅਵਸਥੀ ਨੇ ਪੀਟੀਆਈ ਨੂੰ ਦੱਸਿਆ ਕਿ ਪਰੌਰ ਥਾਣੇ ਅਧੀਨ ਪੈਂਦੇ ਪਿੰਡ ਅਸਤੌਲੀ ਦੇ ਰਹਿਣ ਵਾਲੇ ਕੁਲਦੀਪ (20) ਦਾ ਆਪਣੇ ਸਕੇ ਤਾਏ ਦੀ 18 ਸਾਲਾ ਧੀ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। 

ਇਹ ਵੀ ਪੜ੍ਹੋ - ਫਿਲਹਾਲ ਜੇਲ੍ਹ 'ਚ ਰਹਿਣਗੇ ਕੇਜਰੀਵਾਲ, ਦਿੱਲੀ ਹਾਈਕੋਰਟ ਨੇ ED ਦੀ ਅਰਜ਼ੀ 'ਤੇ ਸੁਰੱਖਿਅਤ ਰੱਖਿਆ ਫ਼ੈਸਲਾ

ਏਐੱਸਪੀ ਨੇ ਦੱਸਿਆ ਕਿ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਦੋਵਾਂ ਨੂੰ ਝਿੜਕਿਆ ਅਤੇ ਪੰਜ ਮਹੀਨੇ ਪਹਿਲਾਂ ਕੁਲਦੀਪ ਦਾ ਵਿਆਹ ਕਿਸੇ ਹੋਰ ਥਾਂ 'ਤੇ ਕਰ ਦਿੱਤਾ। ਉਹਨਾਂ ਨੇ ਦੱਸਿਆ ਕਿ ਕੁੜੀ ਦਾ ਵਿਆਹ ਵੀ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਤੈਅ ਕਰ ਦਿੱਤਾ ਗਿਆ ਸੀ। ਸ਼ੁੱਕਰਵਾਰ ਨੂੰ ਰਸਮ ਦੇ ਤਹਿਤ ਪ੍ਰੋਗਰਾਮ ਸੀ ਅਤੇ 9 ਜੁਲਾਈ ਨੂੰ ਵਿਆਹ ਦੀ ਬਾਰਾਤ ਆਉਣੀ ਸੀ। ਇਸ ਦੌਰਾਨ ਦੋਵਾਂ ਨੇ ਘਰ ਦੇ ਬਾਹਰ ਬਣੀ ਇਕ ਕੌਠੜੀ ਵਿਚ ਇੱਕੋ ਸਾੜੀ ਨਾਲ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਇਸ ਮਾਮਲੇ ਦੇ ਸਬੰਧ ਵਿਚ ਅਵਸਥੀ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਪਰਿਵਾਰ ਪਸ਼ੂਆਂ ਲਈ ਤੂੜੀ ਇਕੱਠਾ ਕਰਨ ਗਿਆ ਤਾਂ ਉਨ੍ਹਾਂ ਦੋਹਾਂ ਨੂੰ ਫਾਹੇ ਨਾਲ ਲਟਕਦੇ ਹੋਏ ਦੇਖਿਆ। ਇਸ ਤੋਂ ਬਾਅਦ ਉਸ ਘਟਨਾ ਦੀ ਸੂਚਨਾ ਉਹਨਾਂ ਨੇ ਪੁਲਸ ਨੂੰ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਪੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News