ਕੋਰੋਨਾ ਦਾ ਖ਼ੌਫ਼ : ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਚੁੱਕੀ ਇਹ ਮੰਗ

Tuesday, Jun 23, 2020 - 05:50 PM (IST)

ਕੋਰੋਨਾ ਦਾ ਖ਼ੌਫ਼ : ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਚੁੱਕੀ ਇਹ ਮੰਗ

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਭਾਰਤ ਵਿਚ ਕੋਰੋਨਾ ਦੇ ਮਾਮਲੇ 4.40 ਲੱਖ ਤੋਂ ਪਾਰ ਹੋ ਗਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਦਿੱਲੀ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 62 ਹਜ਼ਾਰ ਪਾਰ ਕਰ ਗਿਆ ਹੈ। ਦਿੱਲੀ ਵਿਚ ਵੱਧਦੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਬੀਤੇ ਇਕ ਹਫ਼ਤੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ 3 ਵਾਰ ਬੈਠਕ ਹੋ ਚੁੱਕੀ ਹੈ। ਇਸ ਦਰਮਿਆਨ ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਚਿੱਠੀ ਲਿਖੀ ਹੈ।

ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਰਾਧਾ ਸਵਾਮੀ ਸਤਿਸੰਗ ਮੈਦਾਨ 'ਚ ਬਣ ਰਹੇ 10 ਹਜ਼ਾਰ ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦਾ ਨਿਰੀਖਣ ਕਰਨ ਦਾ ਸੱਦਾ ਦਿੱਤਾ ਹੈ। ਕੇਜਰੀਵਾਲ ਨੇ ਲਿਖਿਆ ਕਿ 10 ਹਜ਼ਾਰ ਬੈੱਡ ਵਾਲਾ ਕੋਵਿਡ ਕੇਅਰ ਸੈਂਟਰ ਤਿਆਰ ਹੋ ਰਿਹਾ ਹੈ, ਤੁਸੀਂ ਆਓ ਅਤੇ ਇਸ ਦਾ ਨਿਰੀਖਣ ਕਰ ਲਓ। ਇਸ ਦੇ ਨਾਲ ਹੀ ਕੇਜਰੀਵਾਲ ਨੇ ਅਮਿਤ ਸ਼ਾਹ ਤੋਂ ਸੈਂਟਰ ਚਲਾਉਣ ਲਈ ਆਈ. ਟੀ. ਬੀ. ਪੀ. ਤੋਂ ਡਾਕਟਰ ਅਤੇ ਨਰਸਾਂ ਦੀ ਵੀ ਮੰਗ ਕੀਤੀ ਹੈ। 

ਦੱਸ ਦੇਈਏ ਕਿ ਦਿੱਲੀ ਸਰਕਾਰ ਵਲੋਂ ਸੋਮਵਾਰ ਰਾਤ ਜਾਰੀ ਅੰਕੜਿਆਂ ਮੁਤਾਬਕ ਰਾਜਧਾਨੀ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 62,655 ਹੋ ਗਈ ਹੈ ਅਤੇ ਹੁਣ ਤੱਕ ਕੁੱਲ 2,233 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 23,820 ਹੈ। ਦੱਸ ਦੇਈਏ ਕਿ ਕੋਰੋਨਾ ਪੀੜਤਾਂ ਦੇ ਮਾਮਲੇ ਵਿਚ ਮਹਾਰਾਸ਼ਟਰ ਤੋਂ ਬਾਅਦ ਦਿੱਲੀ ਦੂਜੇ ਨੰਬਰ 'ਤੇ ਹੈ।


author

Tanu

Content Editor

Related News