ਦੇਸ਼ ’ਚ ਕੋਰੋਨਾ ਦੇ 1.79 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਦਾ ਹੋਇਆ ਟੀਕਾਕਰਨ

Monday, Jan 10, 2022 - 12:02 PM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ ’ਚ ਇਕ ਦਿਨ ’ਚ ਕੋਰੋਨਾ ਵਾਇਰਸ ਦੇ 1,79,723 ਨਵੇਂ ਮਾਮਲੇ ਆਉਣ ਨਾਲ ਕੁੱਲ ਪੀੜਤਾਂ ਦੀ ਗਿਣਤੀ 3,57,07,727 ’ਤੇ ਪਹੁੰਚ ਗਈ ਹੈ, ਜਿਨ੍ਹਾਂ ’ਚੋਂ ਹੁਣ ਤੱਕ 27 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਆਏ ਓਮੀਕ੍ਰੋਨ ਵੇਰੀਐਂਟ ਦੇ 4,033 ਮਾਮਲੇ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 7,23,619 ਹੋ ਗਈ ਹੈ, ਜੋ ਕਰੀਬ 204 ਦਿਨਾਂ ’ਚ ਸਭ ਤੋਂ ਵੱਧ ਹੈ, ਜਦੋਂ ਕਿ 146 ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,83,936 ਹੋ ਗਈ ਹੈ। ਅੰਕੜਿਆਂ ਅਨੁਸਾਰ, ਓਮੀਕ੍ਰੋਨ ਦੇ 4,033 ਮਰੀਜ਼ਾਂ ’ਚੋਂ 1,552 ਸਿਹਤਮੰਦ ਹੋ ਗਏ ਹਨ ਜਾਂ ਦੇਸ਼ ਛੱਡ ਕੇ ਚਲੇ ਗਏ ਹਨ। ਦੇਸ਼ ’ਚ ਇਕ ਦਿਨ ’ਚ ਸੰਕਰਮਣ ਦੇ ਕੁੱਲ 1,79,723 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ 227 ਦਿਨਾਂ ’ਚ ਸਭ ਤੋਂ ਵੱਧ ਹਨ।

PunjabKesari

ਪਿਛਲੇ ਸਾਲ 27 ਮਈ ਨੂੰ 1,86,364 ਨਵੇਂ ਮਾਮਲੇ ਆਏ ਸਨ। ਮੰਤਰਾਲਾ ਨੇ ਦੱਸਿਆ ਕਿ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵੱਧ ਕੇ 7,23,619 ਹੋ ਗਈ ਹੈ, ਜੋ ਸੰਕਰਮਣ ਦੇ ਕੁੱਲ ਮਮਲਿਆਂ ਦਾ 2.03 ਫੀਸਦੀ ਹੈ। ਜਦੋਂ ਕਿ ਕੋਰੋਨਾ ਨਾਲ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਦਰ ਘੱਟ ਕੇ 96.62 ਫੀਸਦੀ ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਪਿਛਲੇ 24 ਘੰਟਿਆਂ ’ਚ 1,33,008 ਮਾਮਲਿਆਂ ਦਾ ਵਾਧਾ ਹੋਇਆ ਹੈ। ਸੰਕਰਮਣ ਦੀ ਰੋਜ਼ਾਨਾ ਦਰ 13.29 ਫੀਸਦੀ ਦਰਜ ਕੀਤੀ ਗਈ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 7.92 ਫੀਸਦੀ ਦਰਜ ਕੀਤੀ ਗਈ। ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 3,45,00,172 ਹੋ ਗਈ ਹੈ, ਜਦੋਂ ਕਿ ਮੌਤ ਦਰ 1.36 ਫੀਸਦੀ ਹੈ। ਹੁਣ ਤੱਕ ਦੇਸ਼ਵਿਆਪੀ ਕੋਰੋਨਾ ਰੋਕੂ ਮੁਹਿੰਮ ਦੇ ਅਧੀਨ 151.94 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। 

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


DIsha

Content Editor

Related News