ਭਾਰਤ ’ਚ 46 ਦਿਨਾਂ ’ਚ ਪਹਿਲੀ ਵਾਰ ਆਏ 3 ਹਜ਼ਾਰ ਤੋਂ ਵਧੇਰੇ ਕੋਰੋਨਾ ਕੇਸ, 39 ਮੌਤਾਂ

Thursday, Apr 28, 2022 - 12:13 PM (IST)

ਭਾਰਤ ’ਚ 46 ਦਿਨਾਂ ’ਚ ਪਹਿਲੀ ਵਾਰ ਆਏ 3 ਹਜ਼ਾਰ ਤੋਂ ਵਧੇਰੇ ਕੋਰੋਨਾ ਕੇਸ, 39 ਮੌਤਾਂ

ਨਵੀਂ ਦਿੱਲੀ (ਭਾਸ਼ਾ)– ਭਾਰਤ ’ਚ ਇਕ ਦਿਨ ’ਚ ਕੋਵਿਡ-19 (ਕੋਰੋਨਾ ਵਾਇਰਸ) ਦੇ 3,303 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ’ਚ ਕੋਰੋਨਾ ਨਾਲ ਹੁਣ ਤੱਕ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 4,30,68,799 ਹੋ ਗਈ। ਉੱਥੇ ਹੀ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 16,980 ’ਤੇ ਪਹੁੰਚ ਗਈ। ਦੇਸ਼ ’ਚ 46 ਦਿਨਾਂ ਬਾਅਦ ਤਿੰਨ ਹਜ਼ਾਰ ਤੋਂ ਵਧੇਰੇ ਰੋਜ਼ਾਨਾ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : ਦੇਸ਼ 'ਚ 188 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, 3 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ

ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਭਾਰਤ ’ਚ ਕੋਰੋਨਾ ਵਾਇਰਸ ਨਾਲ 39 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,693 ਹੋ ਗਈ ਹੈ। ਪਿਛਲੇ 24 ਘੰਟਿਆਂ ’ਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ’ਚ 701 ਦਾ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫ਼ੀਸਦੀ ਹੈ।

ਇਹ ਵੀ ਪੜ੍ਹੋ- ਕਲਯੁੱਗੀ ਪਿਓ ਦੀ ਕਰਤੂਤ, ਮਾਸੂਮ ਪੁੱਤ-ਧੀ ਨੂੰ ਖੂਹ 'ਚ ਸੁੱਟਿਆ, ਪਤਾ ਚੱਲਦਿਆਂ ਹੀ ਧਾਹਾਂ ਮਾਰ-ਮਾਰ ਰੋਣ ਲੱਗੀ ਮਾਂ

ਦੇਸ਼ ’ਚ ਹੁਣ ਤੱਕ 4,25,28,126 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਨਾਲ ਮੌਤ ਦਰ 1.22 ਫ਼ੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ ਰੋਕੂ ਟੀਕਿਆਂ ਦੀਆਂ 188.40 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 


author

Tanu

Content Editor

Related News