ਦੇਸ਼ ''ਚ ਕੋਰੋਨਾ ਦੇ 628 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,054 ਹੋਈ

Monday, Dec 25, 2023 - 01:04 PM (IST)

ਦੇਸ਼ ''ਚ ਕੋਰੋਨਾ ਦੇ 628 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,054 ਹੋਈ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 628 ਨਵੇਂ ਮਾਮਲੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,054 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ 8 ਵਜੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੇਰਲ 'ਚ ਸੰਕਰਮਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਨਾਲ, ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,33,334 ਹੋ ਗਈ। ਦੇਸ਼ 'ਚ ਮੌਜੂਦਾ ਸਮੇਂ ਪੀੜਤਾਂ ਦੀ ਗਿਣਤੀ 4,50,09,248 ਹੈ। 

ਇਹ ਵੀ ਪੜ੍ਹੋ : Year Ender 2023 : ਜਾਣੋ ਸੁਪਰੀਮ ਕੋਰਟ ਦੇ ਉਹ ਵੱਡੇ ਫ਼ੈਸਲੇ, ਜਿਨ੍ਹਾਂ 'ਤੇ ਰਹੀਆਂ ਪੂਰੇ ਦੇਸ਼ ਦੀਆਂ ਨਜ਼ਰਾਂ

ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ ਬੀਮਾਰੀ ਤੋਂ ਠੀਕ ਹੋ ਚੁੱਕੇ ਲੋਕਾਂ ਦੀ ਗਿਣਤੀ ਵੱਧ ਕੇ 4,44,71,860 ਹੋ ਗਈ, ਜਦੋਂ ਕਿ ਰੋਗ ਤੋਂ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ ਕੋਰੋਨਾ ਰੋਕੂ ਟੀਕਿਆਂ ਦੀਆਂ ਹੁਣ ਤੱਕ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News